June 30, 2024 9:03 pm
Sukhbir Badal

ਸਿੱਟ ਵਲੋਂ ਪੁੱਛਗਿਛ ਖ਼ਤਮ ਹੋਣ ‘ਤੇ ਬੋਲੇ ਸੁਖਬੀਰ ਬਾਦਲ, ‘ਆਪ’ ਸਰਕਾਰ ਸਿਆਸਤ ਕਰ ਰਹੀ ਹੈ

ਚੰਡੀਗੜ੍ਹ 06 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਬਹਿਬਲ ਕਲਾਂ ਗੋਲੀ ਕਾਂਡ (Behbal Kalan firing case) ਮਾਮਲੇ ਵਿੱਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐਸ.ਆਈ.ਟੀ.(SIT) ਸਾਹਮਣੇ ਪੇਸ਼ ਹੋਏ | ਇਸ ਦੌਰਾਨ ਸਿੱਟ ਨੇ ਸੁਖਬੀਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ |

ਐਸਆਈਟੀ ਦੀ ਪੁੱਛਗਿੱਛ ਤੋਂ ਬਾਅਦ ਸੁਖਬੀਰ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਕਿਤੇ ਵੀ ਬੁਲਾ ਲੈਣ ਅਸੀਂ ਕੇਸ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ, ਪਰ ਇਸ ਮਾਮਲੇ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਕੁਝ ਨਹੀਂ ਕੀਤਾ | ਲੋਕਾਂ ਦਾ ਧਿਆਨ ਭਟਕਾਉਣ ਲਈ ਮੈਨੂੰ ਐਸਆਈਟੀ (SIT) ਤੋਂ ਸੰਮਨ ਜਾਰੀ ਕਰਵਾਇਆ ਹੈ |

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ‘ਆਪ’ ਸਰਕਾਰ ਸਿਆਸਤ ਕਰ ਰਹੀ ਹੈ | ਦੂਜੇ ਪਾਸੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਖਰੇ-ਵੱਖਰੇ ਮਾਪਦੰਡ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੇ ਮਾਪਦੰਡ ਬਰਾਬਰ ਹੋਣੇ ਚਾਹੀਦੇ ਹਨ। ਇਸਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੁੱਛਗਿਛ ਲਈ ਬੁਲਾਉਣਾ ਚਾਹੀਦਾ ਹੈ।