July 5, 2024 7:29 am
SUKHBIR SINGH BADAL

ਸੁਖਬੀਰ ਬਾਦਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਚੰਡੀਗੜ੍ਹ 01 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵਿਧਾਨ ਸਭਾ ਸੀਟ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਕਵਰਿੰਗ ਉਮੀਦਵਾਰ ਵਜੋਂ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਬੀਤੇ ਦਿਨ ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਤੌਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਅੱਜ ਪਾਰਟੀ ਪ੍ਰਧਾਨ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਮਲੋਟ ਵਿਖੇ ਚੋਣ ਅਧਿਕਾਰੀ ਰਾਜਦੀਪ ਕੌਰ ਏ. ਡੀ. ਸੀ. (ਜਨਰਲ) ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਪ੍ਰਕਾਸ਼ ਸਿੰਘ ਬਾਦਲ ਦਾ ਕਵਰਿੰਗ ਉਮੀਦਵਾਰ ਹਾਂ। ਉਨ੍ਹਾਂ ਕਿਹਾ ਕਿ 20 ਦਿਨ ਰਹਿ ਗਏ ਤੇ ਚੋਣਾਂ ਦੀ ਜੰਗ ਸ਼ੁਰੂ ਹੈ। ਬਾਦਲ ਨੇ ਕਿਹਾ ਕਿ ਪਰਮਾਤਮਾ ਮਿਹਰ ਕਰੇਗਾ, ਸ਼੍ਰੋਮਣੀ ਅਕਾਲੀ ਦਲ (ਬ)-ਬਸਪਾ ਦੀ ਸਰਕਾਰ ਬਣੇਗੀ ਤੇ ਪੰਜਾਬ ਦੇ ਲੋਕ ਪਾਰਟੀ ’ਤੇ ਪੂਰਾ ਵਿਸ਼ਵਾਸ ਕਰ ਰਹੇ ਹਨ। ਜਿੱਥੇ ਵੀ ਜਾਂਦੇ ਹਾਂ, ਉਥੇ ਵੱਡੇ ਬਾਦਲ ਸਾਬ੍ਹ ਦੇ ਰਾਜ ਨੂੰ ਲੋਕ ਯਾਦ ਕਰਦੇ ਹਨ।