ਚੰਡੀਗੜ੍ਹ 31 ਅਗਸਤ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੇ ਇਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਮਿਲਿਆ | ਇਸ ਦੌਰਾਨ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਆਬਕਾਰੀ ਨੀਤੀ (Excise policy of Punjab) ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਸ਼ਰਾਬ ਨੀਤੀ ਦੀ ਜਾਂਚ ਹੋਈ ਤਾਂ ਸੀਬੀਆਈ ਨੇ ਕੇਸ ਦਰਜ ਕੀਤਾ ਕਿਉਂਕਿ ਇਸ ਵਿੱਚ ਕਰੋੜਾਂ ਦਾ ਘਪਲਾ ਹੋਇਆ ਸੀ।ਉਨ੍ਹਾਂ ਕਿਹਾ ਕਿ ਇਸੇ ਤਰਜ਼ ’ਤੇ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਘਪਲਾ ਹੋਇਆ ਹੈ। ਕਿਉਂਕਿ ਇੱਥੇ ਦੀ ਨੀਤੀ ਦਿੱਲੀ ਦੀ ਨੀਤੀ ਦੀ ਤਰਜ਼ ‘ਤੇ ਬਣੀ ਹੈ।
ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 500 ਕਰੋੜ ਦਾ ਘਪਲਾ L1 ਦਾ ਮੁਨਾਫਾ 5 ਫੀਸਦੀ ਤੋਂ ਵਧ ਕੇ 10 ਫੀਸਦੀ ਹੋ ਗਿਆ ਹੈ । ਇਸ ਤੋਂ ਬਾਅਦ ਉਨ੍ਹਾਂ ਤੋਂ ਪੈਸੇ ਲਏ ਜਿਨ੍ਹਾਂ ਦਾ ਮੁਨਾਫਾ ਵਧ ਗਿਆ। ਜਿਸ ਕੰਪਨੀ ਨੂੰ ਦਿੱਲੀ ਵਿੱਚ L1 ਲਾਇਸੈਂਸ ਦਿੱਤਾ ਗਿਆ ਸੀ, ਉਸੇ ਕੰਪਨੀ ਨੂੰ ਪੰਜਾਬ ਵਿੱਚ ਵੀ ਲਾਇਸੈਂਸ ਦਿੱਤਾ ਗਿਆ ਹੈ। ਪੰਜਾਬ ਵਿੱਚ ਆਬਕਾਰੀ ਨੀਤੀ ਦੀ ਜਾਂਚ ਈਡੀ ਅਤੇ ਸੀਬੀਆਈ ਤੋਂ ਕਰਵਾਈ ਜਾਵੇ, ਇਹ ਮੰਗ ਰਾਜਪਾਲ ਨੂੰ ਕੀਤੀ ਗਈ ਹੈ।
ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਐਸਆਈਟੀ ਤੋਂ ਮਿਲੇ ਸੰਮਨਾਂ ‘ਤੇ ਬੋਲਦੇ ਹੋਏ ਕਿਹਾ ਕਿ ਜਿੰਨੇ ਵੀ ਸੰਮਨ ਭੇਜੇ ਗਏ ਹਨ, ਮੈਂ ਜਾਂਚ ਲਈ ਤਿਆਰ ਹਾਂ। ਮੇਰੀ 30 ਤਾਰੀਖ਼ ਨੂੰ ਜ਼ੀਰਾ ਦੀ ਅਦਾਲਤ ਵਿੱਚ ਪੇਸ਼ੀ ਸੀ। ਮੈਂ ਆਪ ਹੀ ਉਨ੍ਹਾਂ ਨੂੰ ਫੋਨ ਕੀਤਾ ਕਿ ਅੱਜ ਮੇਰੀ ਅਦਾਲਤ ਵਿੱਚ ਤਾਰੀਖ਼ ਹੈ, ਅੱਗੇ ਕਦੋਂ ਆਉਣਾ ਹੈ।