sukhbir singh badal

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਣਗੇ ਸੁਖਬੀਰ ਬਾਦਲ

ਚੰਡੀਗੜ੍ਹ 30 ਅਗਸਤ 2022: 2015 ‘ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਣਗੇ । ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ 10.30 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਦੂਜੇ ਪਾਸੇ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਸੁਖਬੀਰ ਸਿੰਘ ਬਾਦਲ ਹਾਈਵੇਅ ਜਾਮ ਕਰਕੇ ਧਰਨਾ ਲਗਾਉਣ ਦੇ ਮਾਮਲੇ ਵਿੱਚ ਜੀਰਾ ਦੀ ਅਦਾਲਤ ਵਿੱਚ ਪੇਸ਼ ਹੋਣਗੇ।

Scroll to Top