Site icon TheUnmute.com

ਸੁਖਬੀਰ ਬਾਦਲ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਬਿਜਲੀ ਸੋਧ ਬਿੱਲ 2022 ਵਾਪਸ ਲੈਣ ਦੀ ਕੀਤੀ ਅਪੀਲ

ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ

ਚੰਡੀਗੜ੍ਹ 08 ਅਗਸਤ 2022: ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2022 ਸੰਸਦ (Electricity Amendment Bill 2022) ’ਚ ਪੇਸ਼ ਕਰਨ ਦੀ ਤਿਆਰੀ ‘ਚ ਹੈ | ਜਿਸਦਾ ਵਿਰੋਧੀ ਧਿਰਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬਿਜਲੀ ਸੋਧ ਬਿੱਲ 2022 ਵਾਪਸ ਲੈਣ ਦੀ ਅਪੀਲ ਕੀਤੀ ਹੈ | ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਸੋਧ ਬਿੱਲ ਸਾਂਝੀ ਸੰਸਦੀ ਕਮੇਟੀ (ਜੇ. ਪੀ. ਸੀ.) ਕੋਲ ਭੇਜੇ, ਤਾਂ ਜੋ ਸਾਰੇ ਇਤਰਾਜ਼ਾਂ ’ਤੇ ਚਰਚਾ ਕਰ ਕੇ ਇਸ ਬਾਰੇ ਫ਼ੈਸਲਾ ਲਿਆ ਜਾ ਸਕੇ ਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ |

ਸੁਖਬੀਰ ਬਾਦਲ (Sukhbir Badal) ਨੇ ਪੀਐੱਮ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ 9 ਦਸੰਬਰ 2021 ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਤਾਂ ਸਰਕਾਰ ਨੇ ਵਿਸ਼ਵਾਸ ਦਿਵਾਇਆ ਸੀ ਕਿ ਸੂਬਿਆਂ, ਸਿਆਸੀ ਪਾਰਟੀਆਂ, ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਸਮੇਤ ਉਨ੍ਹਾਂ ਸਾਰੇ ਹਿੱਤਧਾਰਕਾਂ ਨਾਲ ਵਿਚਾਰ-ਚਰਚਾ ਕੀਤੇ ਬਗੈਰ ਬਿਜਲੀ ਸੋਧ ਬਿੱਲ (Electricity Amendment Bill 2022) ਨੂੰ ਲਾਗੂ ਕਰਨ ਲਈ ਅੱਗੇ ਨਹੀਂ ਵਧੇਗੀ | ਦੱਸਿਆ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਨਹੀਂ ਕੀਤਾ ।

Exit mobile version