ਜਗਦੀਸ਼ ਟਾਈਟਲਰ ਦੇ ਮੁੱਦੇ ਤੇ ਸੁਖਬੀਰ ਬਾਦਲ ਦਾ ਹਮਲਾ, ਹੁਣ ਚੁੱਪ ਕਿਉਂ ਨੇ ਸਿੱਧੂ

ਚੰਡੀਗੜ੍ਹ; ਦਿੱਲੀ ਪ੍ਰਦੇਸ਼ ਕਾਂਗਰਸ ਸਮੇਤ ਵਿਚ ਜਗਦੀਸ਼ ਟਾਈਟਲਰ ਨੂੰ ਜਗ੍ਹਾ ਦੇਣ ਦੇ ਮੁੱਦੇ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਤੇ ਤਿੱਖਾ ਵਾਰ ਕਰਦੇ ਹੋਏ ਕਿਹਾ ਕਿ ਟਾਈਟਲਰ ਦੇ ਮੁਦੇ ਤੇ ਸਿੱਧੂ ਕਿਉਂ ਚੁੱਪ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਹੁਣ ਟਵੀਟ ਕਰ ਕਿਉਂ ਨਹੀਂ ਬੋਲਦੇ, ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਸਿੱਖਾਂ ਦੇ ਦੋਸ਼ੀਆਂ ਨੂੰ ਪਾਰਟੀ ਵਿਚ ਸਨਮਾਨ ਦਿੱਤਾ ਜਾ ਰਿਹਾ ਹੈ, ਜੋ ਕਿ ਬਿਲਕੁਲ ਗ਼ਲਤ ਹੈ।
ਦੱਸਣਯੋਗ ਹੈ ਕਿ ਵੀਰਵਾਰ ਨੂੰ ਕਾਂਗਰਸ ਦੀ ਦਿੱਲੀ ਇਕਾਈ ਦੀ ਨਵੀ ਕਾਰਜਕਾਰੀ ਦਾ ਗਠਨ ਕੀਤਾ ਗਿਆ। ਜਿਸ ਵਿਚ ਜਗਦੀਸ਼ ਟਾਈਟਲਰ ਦਾ ਨਾਂ ਸ਼ਾਮਿਲ ਕੀਤਾ ਗਿਆ। ਜਿਸ ਦੇ ਬਾਅਦ ਪੰਜਾਬ ਦੇ ਰਾਜਨੇਤਾਵਾਂ ਵਿਚ ਫਿਰ ਤੋਂ ਬੋਲਬਰਾਲਾ ਸ਼ੁਰੂ ਹੋ ਗਿਆ ਹੈ। ਦੱਸਦਈਏ ਕਿ ਟਾਈਟਲਰ ਦਾ ਨਾਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਿਲਸਿਲੇ ਵਿਚ ਸਾਹਮਣੇ ਆਇਆ ਸੀ ।ਟਾਈਟਲਰ ਤੇ ਦੋਸ਼ ਲੱਗਦੇ ਰਹੇ ਹਨ ਕਿ ਉਸ ਨੇ 1984 ਵਿਚ ਲੋਕਾਂ ਨੂੰ ਸਿੱਖ ਵਿਰੋਧੀ ਦੰਗਿਆਂ ਦੌਰਾਨ ਭੜਕਾਇਆ ਸੀ।

Scroll to Top