July 7, 2024 4:19 pm
ਦੋਗਲੀ ਗੇਮ

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚੰਨੀ ‘ਤੇ ਸਿੱਧੂ ਨੂੰ ਦੋਗਲੀ ਗੇਮ ਛੱਡਣ ਦੀ ਦਿੱਤੀ ਸਲਾਹ

ਚੰਡੀਗੜ੍ਹ, 2 ਨਵੰਬਰ 2021 : ਸੁਖਬੀਰ ਸਿੰਘ ਬਾਦਲ ਨੇ ਜਗਦੀਸ਼ ਟਾਈਟਲਰ ਨੂੰ ਕਾਂਗਰਸ ਕਮੇਟੀ ਦਾ ਸਥਾਈ ਮੈਂਬਰ ਬਣਾਉਣ ’ਤੇ ਵੱਡੇ ਸਵਾਲ ਚੁੱਕੇ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਉਹਕੌਮ ਦੇ ਹਨ ਜਾਂ ਗਾਂਧੀ ਪਰਿਵਾਰ ਨਾਲ |

ਸੁਖਬੀਰ ਸਿੰਘ ਬਾਦਲ ਨੇ ਇਕ ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਚੰਨੀ ਅਤੇ ਸਿੱਧੂ ਕੋਲੋਂ ਇਹ ਪੁੱਛਿਆ ਹੈ ਕਿ ਉਹ ਜਗਦੀਸ਼ ਟਾਈਟਲਰ ਦੀ ਨਿਯੁਕਤੀ ‘ਤੇ ਹਾਈਕਮਾਨ ਕੋਲ ਆਪਣਾ ਰੋਸ ਪ੍ਰਗਟਾਉਣਗੇ ਜਾਂ ਨਹੀਂ ਅਤੇ ਜੇਕਰ ਟਾਈਟਲਰ ਨੂੰ ਕਾਂਗਰਸ ਦੀ ਸਥਾਈ ਕਮੇਟੀ ‘ਚੋਂ ਬਾਹਰ ਨਹੀਂ ਕੱਢਿਆ ਜਾਂਦਾ ਤਾਂ ਆਪਣਾ ਅਸਤੀਫ਼ਾ ਦੇਣਗੇ।

ਇਸੇ ਦੇ ਨਾਲ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ 37 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਕਾਂਗਰਸ ਪਾਰਟੀ ਦੀ ਲਗਾਤਾਰ ਇਹੀ ਕੋਸ਼ਿਸ਼ ਰਹੀ ਹੈ ਕਿ ਇਨਸਾਫ਼ ਨਾ ਮਿਲ ਸਕੇ | ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਨੂੰ ਕੌਮ ਅੱਗੇ ਸਪੱਸ਼ਟ ਪੱਖ ਰੱਖ ਕੇ ਦੋਗਲੀ ਗੇਮ ਵੀ ਛੱਡਣ ਦੀ ਸਲਾਹ ਦਿੱਤੀ ਹੈ