ਚੰਡੀਗੜ੍ਹ ,20 ਅਗਸਤ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਦੇ ਪਾਰਟੀ ‘ਚ ਸ਼ਾਮਿਲ ਹੋਏ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਤੋਂ ਪਾਰਟੀ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ |
ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਨਿਲ ਜੋਸ਼ੀ ਨੂੰ ਸ਼੍ਰੋਮਣੀ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸੇ ਦੇ ਨਾਲ ਉਹਨਾਂ ਨੇ ਸੁਖਜੀਤ ਕੌਰ ਸ਼ਾਹੀ ਨੂੰ ਪਾਰਟੀ ਦੀ ਮੀਤ ਪ੍ਰਧਾਨ ਤੇ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ |