TheUnmute.com

ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੰਗੀ ਮੁਆਫ਼ੀ

ਚੰਡੀਗੜ੍ਹ, 31 ਅਗਸਤ 2024: ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ (Sukhbir Singh Badal) ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਗੁਲਜ਼ਾਰ ਸਿੰਘ ਰਣੀਕੇ ਸਮੇਤ ਕਈ ਆਗੂ ਪੁੱਜੇ |

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਹਿਬਾਨਾਂ ਵੱਲੋਂ ਪੇਸ਼ ਕੀਤੇ ਹੁਕਮਨਾਮੇ ਨੂੰ ਉਹ ਨਿਮਾਣੇ ਸਿੱਖ ਵਜੋਂ ਅਤੇ ਗੁਰੂ ਚਰਨਾਂ ‘ਚ ਸੀਸ ਨਿਭਾ ਕੇ ਪ੍ਰਵਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਦਾਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਗੁਰੂ ਪੰਥ ਪਾਸੋਂ ਹੱਥ ਜੋੜ ਕੇ ਆਪਣੀ ਖਿਮਾ ਯਾਚਨਾ ਕਰਦਾ ਹਾਂ |

Exit mobile version