ਚੰਡੀਗੜ੍ਹ, 20 ਜਨਵਰੀ 2022 : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜੋ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਵਿੱਚ ਦਾਖ਼ਲ ਹਨ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਕਾਰਨ ਉਹਨਾਂ ਨੂੰ ਇੱਥੇ ਦਾਖਲ ਕਰਵਾਇਆ ਗਿਆ ਹੈ। ਪਰ ਉਹਨਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਡੀਐਮਸੀ ਵਿੱਚ ਆਗੂਆਂ ਦੀ ਭੀੜ
ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।ਕਰੋੜਾਂ ਲੋਕ ਉਹਨਾਂ ਨੂੰ ਪਿਆਰ ਦਿੰਦੇ ਹਨ । ਜਿਸ ਕਾਰਨ ਦੇਰ ਸ਼ਾਮ ਤੋਂ ਹੀ ਲੋਕ ਉਹਨਾਂ ਨੂੰ ਮਿਲਣ ਲਈ ਹਸਪਤਾਲ ਪੁੱਜ ਰਹੇ ਹਨ। ਪਰ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਲੰਬੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ।
ਸਾਵਧਾਨੀਆਂ ਨਹੀਂ ਵਰਤੀਆਂ ਜਾ ਰਹੀਆਂ
ਕੋਰੋਨਾ ਦੀ ਤੀਜੀ ਲਹਿਰ ਬਹੁਤ ਘਾਤਕ ਸਾਬਤ ਹੋ ਸਕਦੀ ਹੈ। ਪੰਜਾਬ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਚੋਣ ਕਮਿਸ਼ਨ ਦੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਰੈਲੀਆਂ ਜਾਂ ਜਨਤਕ ਬੈਠਕਾਂ ਕਰਨ ਦੀ ਮਨਾਹੀ ਹੈ ਪਰ ਫਿਰ ਵੀ ਆਗੂ ਅਜਿਹਾ ਕਰ ਰਹੇ ਹਨ ਅਤੇ ਇਸ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ।