TheUnmute.com

ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ 22 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ 13 ਦਸੰਬਰ ਨੂੰ ਦਿਹਾਂਤ ਹੋ ਗਿਆ ਗਿਆ ਸੀ | ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ | ਇਸ ਦੌਰਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀਆਂ ਪੰਥ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ। ਪ੍ਰਮਾਤਮਾ ਬ੍ਰਹਮਪੁਰਾ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

May be an image of one or more people and people standing

Exit mobile version