ਚੰਡੀਗੜ੍ਹ, 1 ਜੂਨ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਪੋਲਿੰਗ ਬੂਥ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਜਿਕਰਯੋਗ ਹੈ ਕਿ ਫ਼ਿਰੋਜ਼ਪੁਰ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਜਗਮੀਤ ਸਿੰਘ ਕਾਕਾ ਬਰਾੜ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਅਕਾਲੀ ਦਲ ਦੇ ਨਰਦੇਵ ਬੌਬੀ ਮਾਨ ਅਤੇ ਭਾਜਪਾ ਦੇ ਰਾਣਾ ਗੁਰਮੀਤ ਸੋਢੀ ਵਿਚਕਾਰ ਹੈ। ਇਸ ਸੀਟ ਲਈ ਕੁੱਲ 29 ਉਮੀਦਵਾਰ ਮੈਦਾਨ ਵਿੱਚ ਹਨ।
ਜਨਵਰੀ 19, 2025 5:34 ਪੂਃ ਦੁਃ