ਚੰਡੀਗੜ੍ਹ, 14 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ | ਉਨ੍ਹਾਂ ਕਿਹਾ ਕਿ ਸਾਡੀ ਪੰਥਕ ਸਰਕਾਰ ਹੁੰਦਿਆਂ ਬੇਅਦਬੀ ਹੋਈ, ਅਸੀਂ ਇਸ ਦਾ ਇਨਸਾਫ਼ ਨਹੀਂ ਦਿਵਾ ਸਕੇ |
ਉਨ੍ਹਾਂ ਕਿਹਾ ਕਿ ਮੈਨੂੰ ਦੁੱਖ ਹੈ ਕਿ ਮੈਨੂੰ ਮੌਕਾ ਨਹੀਂ ਦਿੱਤਾ ਗਿਆ ਕਿ ਦੋਸ਼ੀਆਂ ਨੂੰ ਫੜਨ ਦਾ ਮੌਕਾ ਨਹੀਂ ਦਿੱਤਾ ਗਿਆ | ਉਸ ਸਮੇਂ ਕੁਝ ਅਜਿਹੀਆਂ ਤਾਕਤਾਂ ਇਕੱਠੀਆਂ ਹੋਈਆਂ ਅਤੇ ਸਿਆਸਤ ਕੀਤੀ ਗਈ | ਉਨ੍ਹਾਂ ਕਿਹਾ ਜੇਕਰ ਸਾਡੀ ਸਰਕਾਰ ਦੁਬਾਰਾ ਆਉਂਦੀ ਹੈ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ |
ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਜੇਕਰ ‘ਜਾਣੇ ਅਨਜਾਣੇ ਜੇਕਰ ਸਾਡੇ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਂ ਸਿਰ ਝੁਕਾ ਕੇ ਮੁਆਫ਼ੀ ਮੰਗਦਾ’ ਹਾਂ | ਉਨ੍ਹਾਂ ਦੱਸਿਆ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੀ ਬੇਅਦਬੀ ਦੀ ਘਟਨਾ ਤੋਂ ਬਹੁਤ ਦੁਖੀ ਸਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮਨਾਇਆ ਹੈ |