Site icon TheUnmute.com

ਸੁਖਬੀਰ ਸਿੰਘ ਬਾਦਲ ਪੰਜਾਬ ਦੀ ਰਾਜਨੀਤੀ ‘ਚ ਖ਼ਤਮ ਹੋ ਚੁੱਕੇ ਹਨ: ਹਰਪਾਲ ਸਿੰਘ ਚੀਮਾ

Harpal Singh Cheema

ਸੰਗਰੂਰ, 27 ਮਈ 2023: ਅੱਜ ਸੰਗਰੂਰ ਦੇ ਵਿੱਚ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਪੰਜਾਬ ਇਨਫੋਟੈਕ ਦੇ ਚੇਅਰਮੈਨ ਬਣਨ ‘ਤੇ ਉਹਨਾਂ ਦਾ ਤਾਲਮੇਲ ਕਮੇਟੀ ਸੰਗਰੂਰ ਵੱਲੋਂ ਸਨਮਾਨ ਕੀਤਾ ਗਿਆ | ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਇਕ ਇਸ ਪ੍ਰੋਗਰਾਮ ਵਿੱਚ ਪਹੁੰਚੇ।

ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Singh Cheema) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਿੰਦਰਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਅਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਇਨਫੋਟੈਕ ਦਾ ਚੇਅਰਮੈਨ ਇਨ੍ਹਾਂ ਨੂੰ ਇਨ੍ਹਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਬਣਾਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਨੂੰ ਜ਼ੈੱਡ ਸਕਿਊਰਿਟੀ ਮਿਲਣ ਤੇ ਸੁਖਬੀਰ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੀ ਰਾਜਨੀਤੀ ਵਿਚ ਖ਼ਤਮ ਹੋ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਰਾਜਨੀਤੀ ਵਿੱਚ ਕੋਈ ਵੀ ਗੰਭੀਰਤਾਂ ਨਾਲ ਨਹੀਂ ਲੈਂਦਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਰੁਜ਼ਗਾਰ ਨੂੰ ਲੈ ਕੇ ਅਤੇ ਖਾਲੀ ਪਈ ਅਸਾਮੀਆਂ ਨੂੰ ਲੈ ਪੰਜਾਬ ਸਰਕਾਰ ਮਿਹਨਤ ਕਰ ਰਹੀ ਹੈ।

ਇਸ ਦੇ ਨਾਲ ਹੀ ਗੁਨਿੰਦਰਜੀਤ ਸਿੰਘ ਮਿੰਕੂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਓਹਨਾ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਚੇਅਰਮੈਨ ਬਣਨ ਦੀ ਖੁਸ਼ੀ ਦੇ ਵਿੱਚ ਇਹ ਪ੍ਰੋਗਰਾਮ ਰੱਖਿਆ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਉਹ ਇਸ ਅਹੁਦੇ ‘ਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਚ ਇਨਫੋਟੈਕ ਨੂੰ ਲੈ ਕੇ ਉਨ੍ਹਾਂ ਨੇ ਕਈ ਪਲਾਨ ਬਣਾਏ ਹੋਏ ਹਨ | ਜਿਸ ਦੇ ਨਾਲ ਉਹ ਮੁੱਖ ਮੰਤਰੀ ਪੰਜਾਬ ਨੂੰ ਮਿਲਣਗੇ ਅਤੇ ਚਰਚਾ ਕਰਨਗੇ।

Exit mobile version