Sukhbir Singh Badal

ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅਮ੍ਰਿਤਸਰ 26 ਜਨਵਰੀ 2022: ਪੰਜਾਬ ਵਿੱਚ ਬਰਗਾੜੀ ‘ਚ ਹੋਈ ਬੇਅਦਬੀ ਤੋਂ ਬਾਅਦ 2017 ਦੇ ਵਿਚ ਸਿਆਸੀ ਪਾਰਟੀਆਂ ਵੱਲੋਂ ਇਸ ਬੇਅਦਬੀ ਤੇ ਬਹੁਤ ਸਿਆਸਤ ਕੀਤੀ ਗਈ ਸੀ | ਜਿਸ ਤੋਂ ਬਾਅਦ ਅਕਾਲੀ ਦਲ ਨੂੰ ਮੂੰਹ ਦੀ ਖਾਣੀ ਪਈ|ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਉਨ੍ਹਾਂ ਦੀ ਧਰਮ ਪਤਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਉੱਥੇ ਉਨ੍ਹਾਂ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਕਿ ਜਿਨ੍ਹਾਂ ਲੋਕਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਵਲੋਂ ਗੁਰੂ ਸਾਹਿਬਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕੱਖ ਨਾ ਰਹੇ

ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਅੱਜ ਲਗਾਤਾਰ ਹੀ ਬੇਅਦਬੀ ਦੇ ਮੁੱਦੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਉਸ ਵੇਲੇ ਵੀ ਬਰਗਾੜੀ ਦੇ ਮੁੱਦੇ ਤੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਤੇ ਸਿਆਸਤ ਕੀਤੀ ਗਈ ਉਸ ਵੇਲੇ ਵੀ ਇਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਜੋ ਵੀ ਵਿਅਕਤੀ ਬੇਅਦਬੀ ਅਤੇ ਇਸ ਉੱਤੇ ਸਿਆਸਤ ਕਰਦਾ ਹੈ | ਉਸਦਾ ਕੱਖ ਨ੍ਹੀਂ ਰਹਿਣਾ ਚਾਹੀਦਾ ਇਸੇ ਲੜੀ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਜਿਸ ਵਿਅਕਤੀ ਵੱਲੋਂ ਵੀ ਇਸ ਉੱਤੇ ਸਿਆਸਤ ਕੀਤੀ ਗਈ ਹੈ| ਉਸ ਦਾ ਕੁਝ ਨਹੀਂ ਰਹਿਣਾ ਚਾਹੀਦਾ ਉੱਥੇ ਹੀ ਉਨ੍ਹਾਂ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਤੇ ਬੋਲਦੇ ਹੋਏ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਜਾਂਚ ਪੂਰੀ ਤਰ੍ਹਾਂ ਨਹੀਂ ਕੀਤੀ ਗਈ ਅਤੇ ਉਸ ਵੱਲੋਂ ਆਪਣੀ ਸਰਕਾਰੀ ਨੌਕਰੀ ਨੂੰ ਲੱਤ ਮਾਰੀ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਕਾਰਨ ਹੀ ਉਸ ਨੂੰ ਆਪਣੀ ਨੌਕਰੀ ਛੱਡਣੀ ਪਈ ਅਤੇ ਜੋ ਉਨ੍ਹਾਂ ਨੇ ਅਰਦਾਸ ਕੀਤੀ ਸੀ ਉਸ ਦਾ ਕਿਤੇ ਨਾ ਕਿਤੇ ਸਿੱਟਾ ਵੀ ਨਜ਼ਰ ਆ ਰਿਹਾ ਹੈ | ਉਥੇ ਹੀ ਸੁਖਬੀਰ ਸਿੰਘ ਬਾਦਲ ਨੇ ਕਿਸੇ ਹੋਰ ਸਿਆਸੀ ਬਿਆਨ ਦਾ ਜਵਾਬ ਨਹੀਂ ਦਿੱਤਾ | ਉਦੋਂ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਜੁੰਡਲੀ ਵੱਲੋਂ ਜਾਣਬੁੱਝ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਲੋਕ ਇਸ ਵਾਰ ਸਮਝ ਚੁੱਕੇ ਹਨ ਅਤੇ ਕਾਂਗਰਸ ਦੀ ਨੀਅਤ ਨੂੰ ਵੀ

ਇੱਥੇ ਜ਼ਿਕਰਯੋਗ ਹੈ ਕਿ 2017 ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਦੇ ਦੌਰਾਨ ਦੋ ਨੌਜਵਾਨ ਵੀ ਸ਼ਹੀਦ ਹੋਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੋਵਾਂ ਨੌਜਵਾਨਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ ਇਸ ਦੀ ਜਾਣਕਾਰੀ ਖੁਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਦਿੱਤੀ ਗਈ ਸੀ ਲੇਕਿਨ ਇੱਕ ਵਾਰ ਫਿਰ ਤੋਂ ਹੁਣ ਪੰਜਾਬ ਦੇ ਵਿੱਚ ਬੇਅਦਬੀਆਂ ਦਾ ਦੌਰ ਜਾਰੀ ਹਨ ਅਤੇ ਇਸ ਉੱਤੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਪਾਰਟੀਆਂ ਵੀ ਆਪਣੇ ਆਪਣੇ ਇਸ ਸਿਆਸੀ ਰੋਟੀਆਂ ਸੇਕ ਰਹੀਆਂ ਹਨ ਉਥੇ ਹੀਬੀਤੇ ਦਿਨੀਂ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਦੇ ਵਿਚ ਵੀ ਇਕ ਗੁਰਦੁਆਰੇ ਦੇ ਵਿਚ ਬੇਅਦਬੀ ਕਰਨ ਦੀ ਕੋਸ਼ਿਸ਼ ਇੱਕ ਨੌਜਵਾਨ ਵੱਲੋਂ ਕੀਤੀ ਗਈ ਸੀ ਅਤੇ ਉਸ ਵੱਲੋਂ ਖੁਲਾਸਾ ਵੀ ਕੀਤਾ ਗਿਆ ਜਿਹੜਾ ਕਿ ਇੱਕ ਲੱਖ ਰੁਪਿਆ ਦਿੱਤਾ ਗਿਆ ਸੀ ਗੁਰੂ ਸਾਹਿਬਾਨਾਂ ਦੀ ਬੇਅਦਬੀ ਕਰਨ ਨੂੰ ਲੈ ਕੇ ਲੇਕਿਨ ਇਹ ਬੇਅਦਬੀਆਂ ਦਾ ਦੌਰ ਲਗਾਤਾਰ ਜਾਰੀ ਹਨ ਅਤੇ ਇੱਥੇ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ |

Scroll to Top