TheUnmute.com

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੋੜੇ ਸਾਫ਼ ਕਰਨ ਦੀ ਕੀਤੀ ਸੇਵਾ

ਅੰਮ੍ਰਿਤਸਰ ,12 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ 103ਵਾਂ ਸਥਾਪਨਾ ਦਿਵਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ ਹੈ | ਤਿੰਨ ਦਿਨ ਤੱਕ ਸੁਖਬੀਰ ਸਿੰਘ ਬਾਦਲ ਤੇ ਉਨਾਂ ਦਾ ਪਰਿਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਆਮ ਸ਼ਰਧਾਲੂਆਂ ਵਾਂਗ ਸੇਵਾ ਕਰਨਗੇ | ਜਿਸ ਦੇ ਚੱਲਦੇ ਸੁਖਬੀਰ ਸਿੰਘ ਬਾਦਲ ਅੱਜ ਪਹਿਲੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਪਹਿਲਾਂ ਜੋੜੇ ਘਰ ‘ਚ ਸੇਵਾ ਕੀਤੀ | ਉਹਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ ਹੈ |

ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ਵਿੱਚ ਜਾ ਕੇ ਭਾਂਡੇ ਸਾਫ ਕਰਨ ਦੀ ਸੇਵਾ ਕੀਤੀ। ਇੱਥੇ ਜ਼ਿਕਰਯੋਗ ਹੈ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਹੀ ਹੈ, ਜਿਸ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ |

Exit mobile version