ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

18 ਮਾਰਚ 2025: ਸ਼੍ਰੋਮਣੀ (Shiromani Gurdwara Parbandhak Committee) ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਦੀ ਵਰਕਿੰਗ ਕਮੇਟੀ ਨੇ ਆਪਣੀ ਮੀਟਿੰਗ ਵਿੱਚ ਧਾਮੀ ਦਾ ਅਸਤੀਫਾ ਰੱਦ ਕਰ ਦਿੱਤਾ ਸੀ। ਨਾਲ ਹੀ ਕਿਹਾ ਗਿਆ ਕਿ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅੱਜ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ (sukhbir singh badal) ਹੁਸ਼ਿਆਰਪੁਰ ‘ਚ ਐਡਵੋਕੇਟ ਧਾਮੀ ਦੇ ਘਰ ਉਨ੍ਹਾਂ ਨੂੰ ਮਨਾਉਣ ਲਈ ਪਹੁੰਚੇ ਹਨ।

ਜ਼ਿਕਰਯੋਗ ਹੈ ਕਿ ਧਾਮੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਵੀ ਬੀਤੀ ਸ਼ਾਮ ਉਨ੍ਹਾਂ ਦੇ ਘਰ ਪਹੁੰਚੀ ਸੀ। ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਅਸਤੀਫ਼ੇ ’ਤੇ ਵਿਚਾਰ ਕਰਨਗੇ। ਦੂਜੇ ਪਾਸੇ ਹੁਣ ਸੁਖਬੀਰ ਬਾਦਲ ਖੁਦ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ (Hoshiarpur) ਪਹੁੰਚੇ ਹਨ।

Read More: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

Scroll to Top