ਚੰਡੀਗੜ੍ਹ, 17 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ | ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ 01 ਨਵੰਬਰ ਨੂੰ ਪੀ.ਏ.ਯੂ ਲੁਧਿਆਣਾ ਵਿੱਚ ਹੋਈ ਖੁੱਲ੍ਹੀ ਬਹਿਸ ਨੂੰ ਲੈ ਕੇ ਭੇਜਿਆ ਗਿਆ ਹੈ | ਉਨ੍ਹਾਂ ਵੱਲੋਂ ਇਹ ਨੋਟਿਸ ਬਾਲਾਸਰ ਫ਼ਾਰਮ ਹਾਊਸ ਸੰਬੰਧੀ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਕਾਰਨ ਭੇਜਿਆ ਗਿਆ ਹੈ।
ਕੁਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ (Sukhbir Singh Badal)ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 5 ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਮੇਰੇ ਅਤੇ ਮੇਰੇ ਪਰਿਵਾਰ ’ਤੇ ਝੂਠੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੋਟਿਸ ਵਿਚ ਇਹ ਵੀ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਨੇ ਨਿਸਚਿਤ ਸਮੇਂ ਵਿਚ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ’ਤੇ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਭਗਵੰਤ ਮਾਨ ਨੇ ਖੁੱਲ੍ਹੀ ਬਹਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਸਨ। ਐਸਆਈਐਲ ਨਹਿਰ ਦੇ ਮੁੱਦੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ‘ਤੇ ਸ਼ਬਦੀ ਹਮਲੇ ਵੀ ਕੀਤੇ ਸਨ। ਜਿਸ ਦੇ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਦੇ ਹੋਏ ਕਾਨੂੰਨੀ ਨੋਟਿਸ ਭੇਜਿਆ ਹੈ।