Sukhbir Singh Badal

ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਚੁਣੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਚੰਡੀਗੜ੍ਹ, 12 ਅਪ੍ਰੈਲ 2025: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡੈਲੀਗੇਟਾਂ ਨੇ ਇੱਕ ਪਾਰਟੀ ਪ੍ਰਧਾਨ ਦੀ ਚੋਣ ਕੀਤੀ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪ੍ਰਧਾਨ ਵਜੋਂ ਪੇਸ਼ ਕੀਤਾ | ਇਸਦੇ ਨਾਲ ਹੀ ਇੱਕ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ 2024 ‘ਚ ਅਕਾਲੀ ਦਲ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ਦੁਬਾਰਾ ਪਾਰਟੀ ਪ੍ਰਧਾਨ ਚੁਣੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਪੰਜਾਬ ਦੀ ਅਸਲੀ ਵਾਰਿਸ ਹੈ | ਉਨ੍ਹਾਂ ਕਿਹਾ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ, ਇਸਨੂੰ ਮਜ਼ਬੂਤ ਕਰਨਾ ਸਾਡੇ ਸਾਰੀਆਂ ਦਾ ਫਰਜ਼ ਹੈ |

ਸੁਖਬੀਰ ਸਿੰਘ ਬਾਦਲ (Sukhbir Singh Badal) 2008 ‘ਚ ਪਹਿਲੀ ਵਾਰ ਅਕਾਲੀ ਦਲ ਪਾਰਟੀ ਪ੍ਰਧਾਨ ਬਣੇ ਸਨ ਅਤੇ ਉਦੋਂ ਤੋਂ ਪਾਰਟੀ ਦੀ ਅਗਵਾਈ ਕਰ ਰਹੇ ਹਨ। ਹਾਲਾਂਕਿ, ਪਾਰਟੀ ਨੂੰ ਹਾਲ ਹੀ ਦੇ ਸਾਲਾਂ ‘ਚ ਕਈ ਚੋਣ ਝਟਕੇ ਲੱਗੇ ਹਨ – ਖਾਸ ਕਰਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ, ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Read More: Sukhbir Singh Badal: ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ

Scroll to Top