July 3, 2024 7:58 pm
PUNJAB VIDHAN ELECTIONS 2022

Punjab: ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਫਿਰ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : (PUNJAB VIDHAN ELECTIONS 2022) ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਰਗਰਮੀਆਂ ਤੇਜ ਹੋ ਗਈਆਂ ਹਨ |ਅੱਜ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਫਿਰ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਪਾਰਟੀ ਦੀ ਇਕ ਮੀਟਿੰਗ ਹੋਈ ਸੀ ਅਤੇ ਇਸ ਸੰਬੰਧ ‘ਚ ਇਕ ਮੀਟਿੰਗ ਹੋਰ ਹੋਵੇਗੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨਾਲ ਗਠਜੋੜ ਨੂੰ ਲੈ ਕੇ ਉਹ ਆਪਣੀ ਪਾਰਟੀ ਨੂੰ ਪੁੱਛ ਕੇ ਹੀ ਕੋਈ ਫ਼ੈਸਲਾ ਲੈਣਗੇ।

(The Akali Dal (United)ਅਕਾਲੀ ਦਲ (ਸੰਯੁਕਤ) ਦੇ ਪਾਰਟੀ ਨਾਲ ਗਠਜੋੜ ਕਰਨ ਦੇ ਕੈਪਟਨ ਦੇ ਦਾਅਵਿਆਂ ਨੂੰ ਮੁੜ ਤੋਂ ਖਾਰਜ ਕੀਤਾ ਹੈ |ਸੁਖਦੇਵ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਦੇ ਵੀ ਕੈਪਟਨ ਨਾਲ ਇਸ ਬਾਰੇ ਗੱਲ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਸਿਰਫ਼ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਹੋਈ ਸੀ।