July 1, 2024 12:00 am
BJP

ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਨੂੰ ਤਿੰਨ ਸੂਬਿਆਂ ‘ਚ ਹੋਈ ਜਿੱਤ ਦੀ ਦਿੱਤੀ ਵਧਾਈ

ਚੰਡੀਗੜ੍ਹ, 3 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਭਾਜਪਾ (BJP) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸਮੇਤ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ।

ਢੀਂਡਸਾ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿਚ ਭਾਜਪਾ ਦੀ ਜਿੱਤ ਲਈ ਵਿਉਦਬੰਦੀ ਬਣਾਉਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਉਚੇਚੇ ਤੌਰ ਤੇ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਤਿਹਾਸਕ ਫੈਸਲਿਆਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਦੀ ਪ੍ਰਵਾਨਗੀ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਭਾਜਪਾ ਵਿਚ ਉਨ੍ਹਾਂ ਦਾ ਵਿਸ਼ਵਾਸ ਬਰਕਰਾਰ ਹੈ।

ਜ਼ਿਕਰਯੋਗ ਹੈ ਕਿ ਸੁਖਦੇਵ ਢੀਂਡਸਾ ਸਮੇਂ-ਸਮੇਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਪੰਥ ਦੇ ਮੁੱਦਿਆਂ ਨੂੰ ਹੱਲ ਕਰਨ ‘ਤੇ ਚਰਚਾ ਕੀਤੀ। ਸੁਖਦੇਵ ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੀ ਕਾਂਗਰਸ ਸਰਕਾਰ ਵਾਂਗ ਫੇਲ ਸਬਿਤ ਹੋਈ ਹੈ। ਪੰਜਾਬ ਅਤੇ ਪੰਥਕ ਮਸਲੇ ਹੱਲ ਕਰਨ ਲਈ ਕਿਸੇ ਵੀ ਸਰਕਾਰ ਨੇ ਕੰਮ ਨਹੀਂ ਕੀਤਾ ਹੈ।