Sukhdev Singh Dhindsa

ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਦਾ ਫੈਸਲਾ ਸਿਰੇ ਤੋਂ ਰੱਦ, ਛੇਤੀ ਸੱਦਿਆ ਜਾਵੇਗਾ ਡੈਲੀਗੇਟਾਂ ਦਾ ਇਜਲਾਸ

ਚੰਡੀਗੜ੍ਹ, 31 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਬੀਤੇ ਦਿਨ ਵੱਖਰੇ ਧੜੇ ਦੇ 8 ਸੀਨੀਅਰ ਆਗੂਆਂ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਦੇ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ | ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਇਸ ਫੈਸਲੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਅਧਿਕਾਰ ਸਿਰਫ ਵਰਕਿੰਗ ਕਮੇਟੀ ਕੋਲ ਹੈ। ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਛੇਤੀ ਹੀ ਡੈਲੀਗੇਟਾਂ ਦਾ ਇਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਤਿਆਰ ਕੀਤਾ ਜਾਵੇਗਾ।

ਉਨ੍ਹਾਂ (Sukhdev Singh Dhindsa) ਨੇ ਕਿਹਾ ਕਿ ਅਕਾਲੀ ਦਲ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਲਏ ਫੈਸਲੇ ਪਾਰਟੀ ਦੇ ਸੰਵਿਧਾਨ ਅਤੇ ਰਿਵਾਇਤਾਂ ਤੋਂ ਬਿਲਕੁਲ ਉਲਟ ਹਨ | ਪਾਰਟੀ ਵਿਰੋਧੀ ਕਾਰਵਾਈਆਂ ਜਾਂ ਪਾਰਟੀ ਨੂੰ ਕਿਸੇ ਢੰਗ ਨਾਲ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਆਗੂ ਨੂੰ ਪਾਰਟੀ ‘ਚੋਂ ਕੱਢਣ ਦਾ ਅਧਿਕਾਰ ਸਿਰਫ਼ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਹੈ। ਅਨੁਸਾਸ਼ਨੀ ਕਮੇਟੀ ਸਿਰਫ਼ ਵਰਕਿੰਗ ਕਮੇਟੀ ਜਾਂ ਪਾਰਟੀ ਪ੍ਰਧਾਨ ਨੂੰ ਸਿਫਾਰਸ਼ ਕਰ ਸਕਦੀ ਹੈ। ਉਨ੍ਹਾਂ ਕਿਹਾ ਕਾਰਵਾਈ ਤੋਂ ਪਹਿਲਾਂ ਨਾ ਬੈਠਕ ਬੁਲਾਈ ਅਤੇ ਨਾ ਹੀ ਆਗੂਆਂ ਨੂੰ ਕੋਈ ਨੋਟਿਸ ਦਿੱਤਾ | ਉਨ੍ਹਾਂ ਕਿਹਾ ਸਿਰਫ ਬਲਵਿੰਦਰ ਸਿੰਘ ਭੂੰਦੜ ਆਏ ਤੇ ਸੀਨੀਅਰ ਆਗੂਆਂ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ ਕੀਤਾ ਜੋ ਕਿ ਸਰਾਸਰ ਗੈਰ-ਸੰਵਿਧਾਨਕ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਡੇਰਾ ਸੱਚਾ ਸੌਦਾ ਦੇ ਰਾਜਸੀ ਵਿੰਗ ਦੇ ਮੁਖੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰ ਕੇ ਡੇਰਾ ਮੁਖੀ ਨਾਲ ਮੁਲਾਕਾਤਾਂ ਕਰਨ ਦਾ ਸੱਚ ਜੱਗ ਜ਼ਹਿਰ ਕਰ ਦਿੱਤਾ ਹੈ, ਤਾਂ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ | ਉਨ੍ਹਾਂ ਕਿਹਾ ਸੁਖਬੀਰ ਬਾਦਲ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਉਲਟ ਪ੍ਰਧਾਨਗੀ ਦੀ ਕੁਰਸੀ ਨਹੀਂ ਛੱਡ ਰਹੇ | ਅਸਲ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ |

ਉਨ੍ਹਾਂ (Sukhdev Singh Dhindsa) ਕਿਹਾ ਕਿ ਛੇਤੀ ਹੀ ਡੈਲੀਗੇਟਾਂ ਦਾ ਇਜਲਾਸ ਬੁਲਾ ਕੇ ਪਾਰਟੀ ਪ੍ਰਧਾਨ ਸਮੇਤ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇ ਤਾਂ ਜੋ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ | ਇਸ ਇਜਲਾਸ ਬਾਰੇ ਸਥਾਨ ਅਤੇ ਸਮਾਂ ਛੇਤੀ ਹੀ ਸੀਨੀਅਰ ਆਗੂਆਂ ਨਾਲ ਮਿਲ ਕੇ ਤੈਅ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼ ਘੜਣ ਦੇ ਦੋਸ਼ੀ ਰਾਮ ਰਹੀਮ ਨੂੰ ਮਿਲ ਕੇ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ ਅਤੇ ਸਮੁੱਚੇ ਖਾਲਸਾ ਪੰਥ ਨਾਲ ਵੀ ਧਰੋਹ ਕਮਾਇਆ ਹੈ।

ਉਹਨਾਂ ਕਿਹਾ ਕਿ ਜਿਹੜੇ ਅਕਾਲੀ ਆਗੂ ਹੁਣ ਡੇਰੇ ਦੇ ਆਗੂ ਪ੍ਰਦੀਪ ਕਲੇਰ ਨੂੰ ਹੁਣ ਬੇਅਦਬੀਆਂ ਦੀ ਸਾਜ਼ਿਸ਼ ਰੱਚਣ ਦਾ ਮੁੱਖ ਦੋਸ਼ੀ ਕਹਿ ਰਹੇ ਹਨ, ਉਹ ਦੱਸਣ ਕਿ ਸੁਖਬੀਰ ਸਿੰਘ ਬਾਦਲ ਨੇ ਉਸ ਆਗੂ ਨੂੰ ਡੇਰਾ ਮੁਖੀ ਰਾਮ ਰਹੀਮ ਨਾਲ ਰਾਬਤਾ ਰੱਖਣ ਲਈ ਆਪਣਾ ਏਲਚੀ ਕਿਉਂ ਬਣਾਇਆ ਅਤੇ ਸੁਖਬੀਰ ਬਾਦਲ ਆਪਣੇ ਘਰ ਬੁਲਾ ਕੇ ਕਿਉਂ ਉਸ ਨਾਲ ਮੁਲਾਕਾਤਾਂ ਕਰਦਾ ਰਿਹਾ। ਜਿਸ ਵੱਲੋਂ ਮੁਆਫ਼ੀ ਵਾਲੀਆਂ ਚਿੱਠੀਆਂ ਦਾ ਅਦਾਨ ਪ੍ਰਦਾਨ ਵੀ ਕੀਤਾ ਸੀ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਬੜੇ ਗੰਭੀਰ ਸੰਕਟ ‘ਚੋਂ ਨਿਕਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਪੰਥਕ ਮਰਿਆਦਾ ਤੋੜਨ ਦੇ ਗੰਭੀਰ ਦੋਸ਼ ਲੱਗਦੇ ਆ ਰਹੇ ਹਨ। ਪਿਛਲੇ ਦਿਨਾਂ ਵਿ’ਚ ਜੋ ਸਾਹਮਣੇ ਆਇਆ ਹੈ, ਉਸ ਨਾਲ ਸਾਡੇ ਸਾਰਿਆਂ ਦਾ ਸਿਰ ਨੀਵਾਂ ਹੋਇਆ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਛੇਕੇ ਗਏ ਡੇਰਾ ਸਿਰਸਾ ਮੁਖੀ ਨੂੰ ਮਿਲਦੇ ਰਹੇ ਤੇ ਇਸ ਤੋਂ ਘਿਨਾਉਣਾ ਪਾਪ ਕੀਤਾ ਕਿ ਉਸ ਗੱਲ ਦੀ ਵਿਚੋਲਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਪ੍ਰਦੀਪ ਕਲੇਰ ਕਰਦਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਗੱਲ ਸਾਹਮਣੇ ਆਈ ਹੈ ਤਾਂ ਸਮੁੱਚੀ ਨਾਨਕ ਨਾਮ ਲੇਵਾ ਦੇ ਮਨਾਂ ‘ਚ ਗਹਿਰੀ ਸੱਟ ਵੱਜੀ ਹੈ। ਸੀ ਦੌਰਾਨ ਗੁਰਪ੍ਰਤਾਪ ਸਿੰਘ ਬਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨਾਂ ਨੂੰ ਸਰਕਲ ਪ੍ਰਧਾਨ ਸਾਹਿਬਾਨਾਂ ਨੂੰ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ, ਜ਼ਿਲਾ ਪ੍ਰਧਾਨਾਂ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਬੇਨਤੀ ਹੈ ਕਿ ਸਾਰੇ ਅੱਗੇ ਆਉਣ ਕਿਉਂਕਿ ਪਾਰਟੀ ’ਤੇ ਬੜਾ ਗੰਭੀਰ ਸੰਕਟ ਹੈ। ਪਾਰਟੀ ਪ੍ਰਧਾਨ ਦੀਆਂ ਆਪਹੁਦਰੀਆਂ ਕਰਕੇ ਸਾਰਿਆਂ ਦਾ ਸਿਰ ਨੀਵਾਂ ਹੋਇਆ ਹੈ। ਕਨਵੀਨਰ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਸਮੁੱਚੀ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਸਹਿਬਾਨਾਂ ਨੂੰ, ਲੀਡਰ ਸਹਿਬਾਨਾਂ ਨੂੰ, ਸ੍ਰੋਮਣੀ ਕਮੇਟੀ ਮੈਂਬਰ ਸਹਿਬਾਨਾਂ ਨੂੰ ਬੇਨਤੀ ਹੈ

 

Scroll to Top