Shiromani Akali Dal (United)

Sukhdev Singh Dhindsa: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਜਲਦ ਕਰਨਗੇ ਆਪਣੇ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 05 ਦਸੰਬਰ 2021: ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਦੀਆਂ ਸਰਗਰਮੀਆਂ ਦਿਨੋ-ਦਿਨ ਤੇਜ ਹੋ ਰਹੀਆਂ ਹਨ| ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ| ਉਸੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੱਜ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ ਹਨ। ਉਨ੍ਹਾਂ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਤਿਆਰ ਹੋ ਗਈ ਹੈ, ਇਨ੍ਹਾਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ।

ਸੁਖਦੇਵ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ(Punjab Assembly elections) ’ਚ ਉਨ੍ਹਾਂ ਪਾਰਟੀਆਂ ਨਾਲ ਗਠਜੋੜ ਕੀਤਾ ਜਾਵੇਗਾ ਜਿਨ੍ਹਾਂ ਦੀ ਨੀਤੀ ਪਾਰਟੀ ਨਾਲ ਮਿਲਦੀ ਹੋਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਕਰਨ ਸਬੰਧੀ ਕੋਈ ਮੀਟਿੰਗ ਜਾਂ ਗੱਲਬਾਤ ਨਹੀਂ ਹੋਈ।ਸ਼੍ਰੋਮਣੀ ਅਕਾਲੀ ਦਲ ਸੰਯੁਕਤ ਚਾਹੁੰਦਾ ਹੈ ਕਿ ਪੰਜਾਬ ਵਿਚ ਲੋਕ-ਹਿੱਤ ਪਾਰਟੀ ਬਣਾਈ ਜਾਵੇ , ਪਰ ਇਸ ਵਿੱਚ ਕੋਈ ਵੀ ਆਗੂ ਮੁੱਖ ਮੰਤਰੀ ਦਾ ਦਾਵੇਦਾਰ ਨਹੀਂ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਕਾਲੀ ਦਲ ਦੇ ਕਬਜ਼ੇ ਤੋਂ ਮੁਕਤ ਕਰਵਾਉਣਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜਣਗੇ |

ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਜਥੇਦਾਰ ਕੇਵਲ ਸਿੰਘ ਕੱਦੋਂ ਨੇ ਕਿਹਾ ਕਿ ਅੱਜ ਟਕਸਾਲੀ ਅਕਾਲੀ ਵਰਕਰ ਨਿਰਾਸ਼ ਹੈ , ਕਿਉਂਕਿ ਸੁਖਬੀਰ ਸਿੰਘ ਬਾਦਲ ਵਰਕਰਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ , ਜਿਸ ਦਾ ਨਤੀਜਾ ਅਕਾਲੀ ਦਲ ਨੂੰ 2017 ਦੀਆਂ ਚੋਣਾਂ ਤੇ 2022 ਦੀਆਂ ਚੋਣਾਂ ’ਚ ਵੀ ਕਰਾਰੀ ਹਾਰ ਮਿਲੀ ਸੀ ਉਨ੍ਹਾਂ ਨੇ ਹਰੇਕ ਮੀਟਿੰਗ ’ਚ ਆਵਾਜ਼ ਉਠਾਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਤੇ ਕਾਰਵਾਈ ਹੋਵੇ |ਪਰ ਉਨ੍ਹਾਂ ਨੂੰ ਅਕਾਲੀ ਦਲ ਵਲੋਂ ਡੁਕਵਾ ਜਵਾਬ ਨਹੀਂ ਮਿਲਿਆ |

Scroll to Top