July 2, 2024 7:59 pm
BJP

ਚੰਡੀਗੜ੍ਹ ਸਮੇਤ ਹੋਰਨਾਂ ਮੁੱਦਿਆਂ ‘ਤੇ ਸੁਖਦੇਵ ਸਿੰਘ ਢੀਂਡਸਾ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ 02 ਅਪ੍ਰੈਲ 2022: ਕੇਂਦਰ ਸਰਕਾਰ ਦੇ ਇਕ ਫੈਸਲੇ ਕਾਰਨ ਇਹ ਮਾਮਲਾ ਇੰਨਾ ਗਰਮ ਗਿਆ ਹੈ ਕਿ ਪੰਜਾਬ ਚੰਡੀਗੜ੍ਹ (Chandigarh) ਦੀ ਮੰਗ ਜ਼ੋਰ-ਸ਼ੋਰ ਨਾਲ ਕਰ ਰਿਹਾ ਹੈ। ਇਸਦੇ ਚੱਲਦੇ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਇਸਦੇ ਚੱਲਦੇ ਢੀਂਡਸਾ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ‘ਚ ਮੌਜੂਦ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸੰਬੰਧਿਤ ਹੋਰਨਾਂ ਮੁੱਦਿਆਂ ‘ਤੇ ਵੀ ਗੱਲਬਾਤ ਕਰਨਗੇ। ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ।