ਮੋਹਾਲੀ/ ਚੰਡੀਗੜ੍ਹ 29 ਮਈ 2025: ਸਿੱਖ ਪੰਥ ਦੇ ਉੱਘੇ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦਾ ਬੀਤੇ ਦਿਨੀਂ ਨੂੰ ਫੇਫੜਿਆਂ ਦੀ ਗੰਭੀਰ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ | ਉਨ੍ਹਾਂ ਦੇ ਦੇਹਾਂਤ ‘ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਡੂੰਘੇ ਦੁੱਖ ਪ੍ਰਗਟ ਕੀਤਾ ਹੈ। ਸਤਨਾਮ ਸਿੰਘ ਸੰਧੂ (MP Satnam Singh Sandhu) ਮੌਜੂਦਾ ਸਮੇਂ ਭਾਰਤ ਸਰਕਾਰ ਵੱਲੋਂ ਵਫ਼ਦ ਨਾਲ ਚਾਰ ਦੇਸ਼ਾਂ ਦੀ ਯਾਤਰਾ ‘ਤੇ ਹਨ |
ਉਨ੍ਹਾਂ ਨੇ ਸਾਊਦੀ ਅਰਬ ਤੋਂ ਭੇਜੇ ਸੰਦੇਸ਼ ਰਾਹੀਂ ਦੱਸਿਆ ਕਿ ਸਿੱਖ ਪੰਥ ਤੇ ਪੰਜਾਬ ਦੇ ਸੀਨੀਅਰ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਬੇਹੱਦ ਦੁੱਖ ਹੋਇਆ ਹੈ। ਪੰਥ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਤਰੱਕੀ ’ਚ ਸੁਖਦੇਵ ਸਿੰਘ ਢੀਂਡਸਾ ਦਾ ਅਹਿਮ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਂਦਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਮੁਲਾਕਾਤ ਸੁਖਦੇਵ ਸਿੰਘ ਢੀਂਡਸਾ ਨਾਲ ਹੋਈ ਸੀ ਤੇ ਬਿਮਾਰ ਹੋਣ ਦੇ ਬਾਵਜੂਦ ਉਹ ਚੜ੍ਹਦੀ ਕਲਾ ‘ਚ ਸਨ।
ਸਤਨਾਮ ਸੰਧੂ ਨੇ ਕਿਹਾ ਕਿ ਅਸੀਂ ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ’ਤੇ ਚਰਚਾ ਕੀਤੀ। ਮਰਹੂਮ ਸੁਖਦੇਵ ਸਿੰਘ ਢੀਂਡਸਾ ਤੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ (Sukhdev Singh Dhindsa) ਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਧਰਤੀ ਦਾ ਮਹਾਨ ਸਪੂਤ ਗੁਆ ਦਿੱਤਾ ਹੈ, ਉਨ੍ਹਾਂ 6 ਦਹਾਕਿਆਂ ਤੋਂ ਵੱਧ ਤੱਕ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਵੱਡੇ ਅਹੁਦਿਆਂ ‘ਤੇ ਰਹਿ ਕੇ ਸੇਵਾ ਨਿਭਾਈ।
ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਮੰਤਰੀ ਦੇ ਰੂਪ ਵਜੋਂ ਕੰਮ ਕਰਨ ਤੋਂ ਇਲਾਵਾ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ‘ਚ ਵੀ ਮਹੱਤਵਪੂਰਨ ਤੇ ਸਕਾਰਾਤਮਕ ਯੋਗਦਾਨ ਦਿੱਤਾ ਹੈ। ਉਹ ਪੰਜਾਬ ਦੀਆਂ ਉਨਾਂ ਸ਼ਖਸ਼ੀਅਤਾਂ ‘ਚੋਂ ਇੱਕ ਸਨ, ਜਿਨਾਂ ਨੇ ਪੰਜਾਬ ਦੇ ਵਿਕਾਸ ਅਤੇ ਮੁਸ਼ਕਿਲਾਂ ‘ਚੋਂ ਲੰਘੇ ਸਮੇਂ ਨੂੰ ਵੇਖਿਆ ਹੈ।
ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਨਾਂ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਤੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾ ‘ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Read More: CM ਭਗਵੰਤ ਮਾਨ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ