June 26, 2024 5:16 am
ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ : ਰਾਹੁਲ ਗਾਂਧੀ ਨੂੰ ਦਿੱਲੀ ਮਿਲਣ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 27 ਅਕਤੂਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਕੈਪਟਨ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ |

ਜਿਸ ਦੇ ਚਲਦਿਆਂ ਸਿਆਸਤ ‘ਚ ਹਲਚਲ ਤੇਜ਼ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਪੁੱਜ ਚੁੱਕੇ ਹਨ।

ਦੱਸਣਯੋਗ ਹੈ ਕਿ ਸੁਖਜਿੰਦਰ ਰੰਧਾਵਾ ਦੀ ਇਸ ਵੇਲੇ ਰਾਹੁਲ ਗਾਂਧੀ ਨਾਲ ਮੁਲਾਕਾਤ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਇਸ ਬੈਠਕ ਦੌਰਾਨ ਵਿਚਾਰ-ਚਰਚਾ ਕੀਤੇ ਜਾਣ ਦੇ ਆਸਾਰ ਹਨ।