Site icon TheUnmute.com

ਰਾਜਸਥਾਨ ਦਾ ਇੰਚਾਰਜ ਨਿਯੁਕਤ ਕਰਨ ’ਤੇ ਸੁਖਜਿੰਦਰ ਰੰਧਾਵਾ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Sukhjinder Singh Randhawa

ਚੰਡੀਗੜ੍ਹ 06 ਦਸੰਬਰ 2022: ਆਲ ਇੰਡੀਆ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਰਾਜਸਥਾਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਦਾ ਜਨਰਲ ਸਕੱਤਰ, ਸ਼ਕਤੀ ਸਿੰਘ ਗੋਹਿਲ ਨੂੰ ਦਿੱਲੀ ਤੋਂ ਇਲਾਵਾ ਹਰਿਆਣਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਉਹਨਾਂ ਨੂੰ ਰਾਜਸਥਾਨ ਦਾ ਇੰਚਾਰਜ ਅਤੇ ਸਟੀਅਰਿੰਗ ਕਮੇਟੀ ਦਾ ਮੈਂਬਰ ਕਰਨ ’ਤੇ ਏ ਆਈ ਸੀ ਸੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਹੈ ਕਿ ਉਹ ਉਹਨਾਂ ਦੀਆਂ ਆਸਾਂ ’ਤੇ ਖਰ੍ਹਾ ਉਤਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।

Exit mobile version