ਸ੍ਰੀ ਮੁਕਤਸਰ ਸਾਹਿਬ 28 ਅਕਤੂਬਰ 2022: ਸ੍ਰੀ ਮੁਕਤਸਰ ਸਾਹਿਬ ਦੇ ਬੀਤੇ ਦਿਨੀਂ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ “ਆਪ” ਦੇ ਯੂਥ ਆਗੂ ਸੁਖਜਿੰਦਰ ਸਿੰਘ ਕਾਉਣੀ (Sukhjinder Singh Kaoni) ਨੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਪਣੇ ਦਫਤਰ ‘ਚ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਪ੍ਰੈਫੈਸਰ ਸਾਧੂ ਸਿੰਘ ਸਾਬਕਾ ਐਮ ਪੀ, ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕ ਗੁਰਮੀਤ ਸਿੰਘ ਖੁੱਡੀਆ, ਵਿਧਾਇਕ ਅਮੋਲਕ ਸਿੰਘ,ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ , ਆਦਿ ਹਾਜਰ ਸਨ।
ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਉਹ ਤਨਦੇਹੀ ਨਾਲ ਇਹ ਜਿੰਮੇਵਾਰੀ ਸੰਭਾਲਣਗੇ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿਚ ਵਿਕਾਸ ਦੇ ਕਾਰਜਾਂ ਚ ਤੇਜੀ ਆਵੇ, ਇਸ ਲਈ ਉਨ੍ਹਾਂ ਬਤੌਰ ਚੇਅਰਮੈਨ ਰੂਪਰੇਖਾ ਤਿਆਰ ਕਰਕੇ ਇਸ ਨੂੰ ਲਾਗੂ ਕਰਨ ਦਾ ਯਤਨ ਕਰਨਗੇ।