July 7, 2024 3:24 pm
Sukhjinder Singh Randhawa

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬੀਆਂ ਨੂੰ ਸ਼ਾਂਤੀ ਬਣਾਏ ਰੱਖਣ ਤੇ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ

ਚੰਡੀਗੜ੍ਹ, 18 ਮਾਰਚ 2023: ਪੰਜਾਬ ਪੁਲਿਸ ਨੇ ਅੱਜ ਨਕੋਦਰ ਨੇੜਿਓਂ ‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ । ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਮੈਂ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਸਵਾਗਤ ਕਰਦਾ ਹਾਂ। ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ ਅਤੇ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰੋ।

Sukhjinder Singh Randhawa