July 3, 2024 3:20 am
ਸੁਖਜਿੰਦਰ ਸਿੰਘ ਰੰਧਾਵਾ

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਹੈੱਡਕੁਆਟਰ ਦੀ ਅਚਨਚੇਤ ਚੈਕਿੰਗ ਕੀਤੀ

ਚੰਡੀਗੜ੍ਹ, 1 ਅਕਤੂਬਰ 2021 : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਸੈਕਟਰ -9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਵਿਖੇ ਅਚਨਚੇਤੀ ਚੈਕਿੰਗ ਲਈ ਪੁੱਜ ਗਏ | ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਨੂੰ ਸਮੇਂ ਸਿਰ ਪੁੱਜਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਹਨ ਤਾ ਜੋ ਸਮੇਂ ਦੀ ਬਰਬਾਦੀ ਨਾ ਕੀਤੀ ਜਾਵੇ |