ਚੰਡੀਗੜ੍ਹ 23 ਜਨਵਰੀ 2023: ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira)ਨੇ ਕਿਹਾ ਕਿ ਉਹ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮਿਲੇ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਇਕ ਪ੍ਰਾਈਵੇਟ ਮੈਂਬਰ ਦਾ ਬਿੱਲ ਸੰਬੰਧੀ ਸਪੀਕਰ ਨੂੰ ਨੂੰ ਮੰਗ ਪੱਤਰ ਸੌਂਪਿਆ ਹੈ |
ਇਸ ਦੌਰਾਨ ਸੁਖਪਾਲ ਖਹਿਰਾ (Sukhpal Khaira) ਅਤੇ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਆਉਣ ਵਾਲੇ ਬਜਟ ਸੈਸ਼ਨ ਵਿੱਚ ਇਸ ਬਿੱਲ ਨੂੰ ਵਿਚਾਰਨ ਅਤੇ ਲਾਗੂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਹਿਮਾਚਲ ਪ੍ਰਦੇਸ਼ 1972 ਐਕਟ ਦੇ ਅਨੁਸਾਰ ਸਾਡੀ ਪਛਾਣ ਅਤੇ ਜਨਸੰਖਿਆ ਸੰਤੁਲਨ ਦੀ ਰੱਖਿਆ ਲਈ ਗੈਰ-ਪੰਜਾਬੀ ਲੋਕਾਂ ਦੁਆਰਾ ਖੇਤੀਬਾੜੀ ਜ਼ਮੀਨ ਦੀ ਖਰੀਦ ‘ਤੇ ਪਾਬੰਦੀ/ਪ੍ਰਤੀਬੰਧਿਤ ਕਰਨ ਲਈ ਅਗਲੇ ਸੈਸ਼ਨ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਵਸ ਗਏ ਹਨ। ਪੰਜਾਬ ਕੰਗਾਲ ਹੁੰਦਾ ਜਾ ਰਿਹਾ ਹੈ ਕਿਉਂਕਿ ਲੋਕ ਦੇਸ਼ ਦਾ ਪੈਸਾ ਲੈ ਕੇ ਵਿਦੇਸ਼ ਜਾ ਰਹੇ ਹਨ। ਇਸ ਤਰ੍ਹਾਂ ਵਿਦੇਸ਼ ਜਾਣ ਨਾਲ ਦੇਸ਼ ਵਿਚ ਸਿੱਖਾਂ ਦੀ ਗਿਣਤੀ ਵਿਚ ਵੀ ਫਰਕ ਪੈ ਰਿਹਾ ਹੈ। ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕ ਸਾਡੀਆਂ ਜ਼ਮੀਨਾਂ ਖਰੀਦ ਰਹੇ ਹਨ ਅਤੇ ਪੰਜਾਬੀ ਵਿਦੇਸ਼ਾਂ ਵਿੱਚ ਰਹਿ ਰਹੇ ਹਨ। ਪਿੰਡਾਂ ਵਿੱਚ ਜ਼ਮੀਨਾਂ ਦੀ ਕੀਮਤ ਬਹੁਤ ਘੱਟ ਰਹੀ ਹੈ। ਇਸ ਲਈ ਪ੍ਰਾਈਵੇਟ ਮੈਂਬਰ ਬਿੱਲ ਲਿਆਂਦਾ ਜਾਵੇ ਤਾਂ ਜੋ ਹਿਮਾਚਲ ਪ੍ਰਦੇਸ਼ (ਐਚ.ਪੀ.) ਦੀ ਤਰਜ਼ ‘ਤੇ ਕੋਈ ਵੀ ਗੈਰ-ਪੰਜਾਬੀ ਪੰਜਾਬ ਵਿਚ ਖੇਤੀ ਵਾਲੀ ਜ਼ਮੀਨ ਨਾ ਖਰੀਦ ਸਕੇ ਅਤੇ ਉਸ ਦਾ ਨਾਗਰਿਕ ਨਾ ਬਣ ਸਕੇ।