July 4, 2024 9:27 pm
Sukhpal Singh Khaira

ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ 30 ਮਈ 2022: ਬੀਤੇ ਦਿਨ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਇਸ ਘਟਨਾ ਨੂੰ ਲੈ ਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਸਿੱਧੂ ਮੂਸੇਵਾਲਾ (Sidhu Moosewala) ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।

ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਪਿੰਡ ਮੂਸਾ ਵਿਖੇ ਪਰਿਵਾਰ ਨਾਲ ਹਮਦਰਦੀ ਕਰਨ ਪਹੁੰਚੇ ਹਨ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਭੈਣ ਨੂੰ ਵੱਡੀ ਗਿਣਤੀ ‘ਚ ਸੁਰੱਖਿਆ ਕਰਨ ਮੁਹੱਈਆ ਕਰਵਾ ਰਹੇ ਹਨ ਜਦਕਿ ਦੂਸਰੇ ਪਾਸੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਜਿਸ ਦੇ ਕਰੋੜਾਂ ਲੋਕ ਚਾਹੁਣ ਵਾਲੇ ਹਨ, ਦੀ ਸੁਰੱਖਿਆ ਵਾਪਸ ਲਈ ਗਈ। ਉਨ੍ਹਾਂ ਕਤਲ ਦੀ ਵਿਸ਼ੇਸ਼ ਜਾਂਚ ਏਜੰਸੀ ਜਾਂ ਹਾਈਕੋਰਟ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।