Veterinary Inspectors

‘ਆਪ’ ਸਰਕਾਰ ਵਲੋਂ ਵੈਟਨਰੀ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ ‘ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਬਠਿੰਡਾ 14 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤ ‘ਚ ਆਈ | ਜਿੱਥੇ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਕੰਪਨੀਆਂ ਅਤੇ ਉਦਯੋਗਿਕ ਖੇਤਰ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਓਥੇ ਹੀ ਹੁਣ ਮਾਨ ਸਰਕਾਰ ਨੌਕਰੀਆਂ ਨੂੰ ਲੈ ਕੇ ਇਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਹੈ।

ਵਿਰੋਧੀ ਧਿਰ ਇਸ ਮੁੱਦੇ ‘ਤੇ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਬੀਤੇ ਦਿਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 68 ਵੈਟਰਨਰੀ ਇੰਸਪੈਕਟਰਾਂ (Veterinary Inspectors) ਨੂੰ ਨਿਯੁਕਤੀ ਪੱਤਰ ਸੌਂਪੇ। ਖਹਿਰਾ ਮੁਤਾਬਿਕ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ।

ਇਸ ਦੌਰਾਨ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਨੇ ਟਵੀਟ ਕਰਦਿਆਂ ਆਪ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਲਿਖਿਆ ਕਿ “ਪੰਜਾਬ ਦੇ ਲੋਕਾਂ ਨੂੰ ਇਹ ਬਦਲਾਅ ਨਹੀਂ ਚਾਹੀਦਾ ਸੀ। ਅੱਜ ਨਵੇਂ ਭਰਤੀ ਕੀਤੇ ਗਏ ਵੈਟਨਰੀ ਇੰਸਪੈਕਟਰਾਂ ਨੂੰ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜਿੰਨਾ ਵਿੱਚ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ।

Scroll to Top