Site icon TheUnmute.com

ਸੁਖਪਾਲ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ‘ਤੇ ਚੁੱਕੇ ਸਵਾਲ, CM ਮਾਨ ਤੋਂ ਜਾਂਚ ਦੀ ਕੀਤੀ ਮੰਗ

Sukhpal Khaira

ਚੰਡੀਗੜ੍ਹ 11 ਅਕਤੂਬਰ 2022: ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ (148 veterinary inspectors) ਦੀ ਭਰਤੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ | ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਪੀਪੀਐੱਸਸੀ ਦੁਆਰਾ ਸ਼ਾਰਟਲਿਸਟ ਕੀਤੇ ਗਏ 418 ਵੈਟਰਨਰੀ ਅਧਿਕਾਰੀਆਂ ਬਾਰੇ ਸ਼ੁਰੂਆਤੀ ਜਾਣਕਾਰੀ ਨੇ ਇੱਕ ਵਾਰ ਫਿਰ ਨਿਰਪੱਖਤਾ ‘ਤੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ |

ਉਨ੍ਹਾਂ ਕਿਹਾ ਕਿ ਸੂਚੀ ਵਿਚ ਹੇਠਾਂ ਦਿੱਤੇ ਗਏ 80 ਉਮੀਦਵਾਰ ਇੱਕ ਪ੍ਰੀਖਿਆ ਕੇਂਦਰ ਤੋਂ ਹਨ? ਕੀ ਇਹ ਸੰਭਵ ਹੈ ਕਿ ਸਾਰੇ 80 ਇਕੱਠੇ ਬੈਠ ਕੇ ਪ੍ਰੀਖਿਆ ਪਾਸ ਕਰਨ? ਇਹ ਲਗਪਗ 40% ਪਾਸ ਉਮੀਦਵਾਰ ਹਨ! | ਇਸਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸਦੀ ਜਾਂਚ ਦੀ ਮੰਗ ਕੀਤੀ ਹੈ।

Exit mobile version