ਚੰਡੀਗੜ੍ਹ 27 ਜੂਨ 2022: ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਵਲੋਂ ਅੱਜ ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ | ਇਸ ਦੌਰਾਨ ਸਰਕਾਰ ਵਲੋਂ ਸੂਬਾ ਵਾਸੀਆਂ ਲਈ ਕਈ ਐਲਾਨ ਕੀਤੇ |ਦੂਜੇ ਪਾਸੇ ਕਾਂਗਰਸੀ ਆਗੂ ਸੁਖਪਾਲ ਖਹਿਰਾ (Sukhpal Khaira) ਨੇ ਵੱਖ-ਵੱਖ ਮੁੱਦਿਆਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਸਵਾਲ ਚੁੱਕੇ । ਖਹਿਰਾ ਨੇ ‘ਆਪ’ ਸਰਕਾਰ ਵੱਲੋਂ ਪੇਸ਼ ਕੀਤੇ ਵਾਈਟ ਪੇਪਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸਰਕਾਰ ਕੈਪਟਨ ਦੀ ਨਕਲ ਕਰ ਰਹੀ ਹੈ।
ਜਿਕਰਯੋਗ ਹੈ ਕਿ ਹਰਪਾਲ ਚੀਮਾ ਨੇ ਬਜਟ ਸਾਸਨ ਦੌਰਾਨ ਕਿਹਾ ਕਿ ਪੰਜਾਬ ‘ਤੇ 2 ਲੱਖ 63 ਹਜ਼ਾਰ ਕਰੋੜ ਦਾ ਕਰਜ ਹੈ | ਇਸ ‘ਤੇ ਖਹਿਰਾ ਨੇ ਕਿਹਾ ਕਿ ‘ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਬਿਓਰਾ ਦਿੱਤਾ ਪਰ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ | ਉਨ੍ਹਾਂ ਕਿਹਾ ਜਿਨ੍ਹਾਂ ਨੇ ਸੂਬੇ ਦਾ ਕਰਜਾ ਵਧਾਇਆ ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ ਗਿਆ | ਉਨ੍ਹਾਂ ਨੇ ਮੁਫ਼ਤ ਬਿਜਲੀ ਗਰੰਟੀ ਅਤੇ ਔਰਤਾਂ ਨੂੰ 1000 ਰੁਪਏ ਸਕੀਮ ‘ਤੇ ਵੀ ਮਾਨ ਸਰਕਾਰ ਨੂੰ ਘੇਰਿਆ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਗੀਤ SYL ‘ਤੇ ਲੱਗੀ ਰੋਕ ‘ਤੇ ਪ੍ਰਤੀਕਰਮ ਦਿੰਦਿਆ ਕਿਹਾ ਕਿ ਇਸ ਪਾਬੰਦੀ ਨੂੰ ਗਲਤ ਕਰਾਰ ਦਿੱਤਾ | ਖਹਿਰਾ ਨੇ ਕਿਹਾ ਕਿ ਹਰ ਕਿਸੇ ਨੂੰ ਆਪਣੀ ਰਾਇ ਰੱਖਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਇਸ ਗੀਤ ਨੂੰ ਬੈਨ ਕਰਨ ਦੀ ਕੋਈ ਤੁਕ ਨਹੀਂ ਬਣਦੀ।
ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਐਤਵਾਰ ਨੂੰ ਮੂਸੇਵਾਲਾ ਦੇ ਨਵੇਂ ਗੀਤ SYL ‘ਤੇ ਵੱਡੀ ਕਾਰਵਾਈ ਕਰਦਿਆਂ ਇਸ ਨੂੰ ਯੂ-ਟਿਊਬ ਦੀ ਸਾਈਟ ਤੋਂ ਹਟਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੀ ਸ਼ਿਕਾਇਤ ‘ਤੇ ਇਹ ਕਦਮ ਚੁੱਕਿਆ ਗਿਆ ਹੈ। SYL ਦਾ ਅਰਥ ਸਤਲੁਜ ਯਮੁਨਾ ਲਿੰਕ ਨਹਿਰ ਹੈ, ਜੋ ਕਿ ਕਾਫੀ ਸਮੇ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਦਾ ਵਿਸ਼ਾ ਰਹੀ ਹੈ।