ਚੰਡੀਗੜ੍ਹ 17 ਮਾਰਚ 2022: ਪੰਜਾਬ ‘ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਅੱਜ CM ਭਗਵੰਤ ਮਾਨ ਨੇ ਸੂਬੇ ਲਈ ਪਹਿਲਾ ਵੱਡਾ ਐਲਾਨ ਕੀਤਾ ਹੈ। ਸ਼ਹੀਦ -ਏ -ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸੂਬੇ ‘ਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨਗੇ । ਇਸ ਦੇ ਨਾਲ ਹੀ ਉਨ੍ਹਾਂ ਦੇ ਇਸ ਫੈਸਲੇ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਕਾਂਗਰਸੀ ਆਗੂ ਸੁਖਪਾਲ ਖਹਿਰਾ (Sukhpal Khaira) ਨੇ ਹੁਣ ਇਸ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਰਾਜ ਲਈ ਉਨ੍ਹਾਂ ਦੇ ਯਤਨ ਸਫਲ ਹੋਣਗੇ |
ਇਸ ਦੌਰਾਨ ਸੁਖਪਾਲ ਖਹਿਰਾ (Sukhpal Khaira) ਨੇ ਟਵੀਟ ਕਰਕੇ ਲਿਖਿਆ, ਮੈਂ ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸ਼ੁਰੂ ਕਰਨ ਲਈ ਭਗਵੰਤ ਮਾਨ ਦੇ ਯਤਨਾਂ ਦਾ ਸੁਆਗਤ ਕਰਦਾ ਹਾਂ। ਮੈਨੂੰ ਉਮੀਦ ਹੈ ਕਿ ਉਸ ਦੇ ਯਤਨ ਸਫਲ ਹੋਣਗੇ ਅਤੇ ਸਾਡਾ ਰਾਜ ਇਸ ਖ਼ਤਰੇ ਤੋਂ ਬਚ ਜਾਵੇਗਾ।