ਸੁਖਪਾਲ ਖਹਿਰਾ

ਅੱਜ 10 ਵਜੇ ਸੁਖਪਾਲ ਖਹਿਰਾ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 12 ਨਵੰਬਰ 2021 : ਬੀਤੇ ਕੱਲ੍ਹ ਈ. ਡੀ. ਵਲੋਂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੋਹਾਲੀ ਸਪੈਸ਼ਲ ਕੋਰਟ ਨੇ ਸੁਖਪਾਲ ਖਹਿਰਾ ਨੂੰ ਇੱਕ ਦਿਨ ਦੀ ਰਿਮਾਂਡ ਭੇਜਿਆ ਹੈ। ਸੁਖਪਾਲ ਖਹਿਰੇ ਨੂੰ ਸਵੇਰੇ 10 ਵਜੇ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਈ. ਡੀ. ਅਧਿਕਾਰੀਆਂ ਵੱਲੋਂ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਖਹਿਰਾ ਨੂੰ ਚੰਡੀਗੜ੍ਹ ਵਿਖੇ ਈ. ਡੀ. ਵੱਲੋਂ ਪੁੱਛਗਿਛ ਲਈ ਬੁਲਾਇਆ ਗਿਆ ਸੀ ਜਿਥੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

Scroll to Top