July 7, 2024 12:22 pm
ਸੁਖਪਾਲ ਖਹਿਰਾ

ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ, ਈਡੀ ਨੇ ਕੀਤਾ ਸੀ ਗ੍ਰਿਫਤਾਰ

ਚੰਡੀਗੜ੍ਹ, 19 ਜਨਵਰੀ 2022 : ਪੰਜਾਬ ਕਾਂਗਰਸ ਦੇ ਲੀਡਰ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਸੁਣਵਾਈ। ਉਹਨਾਂ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਕਾਂਗਰਸ ਦੀ ਪਹਿਲੀ ਸੂਚੀ ਵਿੱਚ ਉਨ੍ਹਾਂ ਨੂੰ ਭੁਲੱਥ ਤੋਂ ਵੀ ਟਿਕਟ ਮਿਲੀ ਹੈ। ਪਰ ਫਿਲਹਾਲ ਉਹ ਪ੍ਰਚਾਰ ਨਹੀਂ ਕਰ ਪਾ ਰਹੇ। ਖਹਿਰਾ ਪਿਛਲੀ ਵਾਰ ਆਮ ਆਦਮੀ ਪਾਰਟੀ ਤੋਂ ਚੋਣ ਜਿੱਤੇ ਸਨ। ਕੁਝ ਸਮਾਂ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ। ਹਾਲਾਂਕਿ, ਫਿਰ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਕੁਝ ਮਹੀਨੇ ਪਹਿਲਾਂ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

ਮਨੀ ਲਾਂਡਰਿੰਗ ਅਤੇ ਡਰੱਗ ਮਾਮਲੇ ‘ਚ ਗ੍ਰਿਫਤਾਰੀ ਹੋਈ ਸੀ

‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡਰੱਗ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਫਾਜ਼ਿਲਕਾ ਡਰੱਗ ਮਾਮਲੇ ਦੇ ਕਿੰਗਪਿਨ ਨਾਲ ਲਗਾਤਾਰ ਗੱਲਬਾਤ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਅਮਰੀਕਾ ਤੋਂ ਕਰੀਬ ਇੱਕ ਲੱਖ ਡਾਲਰ ਫੰਡ ਲਿਆਉਣ ਦਾ ਵੀ ਦੋਸ਼ ਹੈ। ਹਾਲਾਂਕਿ ਖਹਿਰਾ ਨੇ ਕਿਹਾ ਕਿ ਫਾਜ਼ਿਲਕਾ ਡਰੱਗ ਮਾਮਲੇ ‘ਚ ਉਨ੍ਹਾਂ ਦਾ ਨਾਂ ਨਹੀਂ ਹੈ। ਇਸ ਮਾਮਲੇ ‘ਤੇ ਸੁਪਰੀਮ ਕੋਰਟ ਦਾ ਸਟੇਅ ਹੈ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੂੰ ਅਮਰੀਕੀ ਡਾਲਰ ਵੀ ਮਿਲੇ ਹਨ। ਉਹ ਇੱਕ ਪਾਰਟੀ ਸਪਾਂਸਰਡ ਈਵੈਂਟ ਲਈ ਅਮਰੀਕਾ ਗਏ ਹੋਏ ਸਨ। ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਤੋਂ ਇਲਾਵਾ ਉਸ ਨੂੰ ਫਰਜ਼ੀ ਪਾਸਪੋਰਟ ਘੁਟਾਲੇ ਦੇ ਮਾਮਲੇ ਵਿਚ ਵੀ ਜਾਂਚ ਅਧੀਨ ਦੱਸਿਆ ਗਿਆ ਹੈ।

ਖਹਿਰਾ ਦੇ ਪੁੱਤਰ ਨੇ ਕਿਹਾ- ਝੂਠਾ ਕੇਸ ਬਣਾਇਆ ਗਿਆ

ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਕਿਹਾ ਕਿ ਈਡੀ ਵੱਲੋਂ ਗ੍ਰਿਫ਼ਤਾਰੀ ਲਈ ਜੋ ਆਧਾਰ ਦਿੱਤੇ ਗਏ ਹਨ, ਉਹ ਚਲਾਨ ਵਿੱਚ ਨਹੀਂ ਹਨ। ਚਲਾਨ ਵਿੱਚ ਕਿਹਾ ਗਿਆ ਹੈ ਕਿ ਖਹਿਰਾ ਦੀ ਆਮਦਨ ਅਤੇ ਖਰਚ ਵਿੱਚ 3 ਕਰੋੜ ਦਾ ਅੰਤਰ ਹੈ। ਇਸ ਨੂੰ 2015 ਦੇ ਡਰੱਗ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਇਸ ਪੈਸੇ ਨੂੰ ਡਰੱਗ ਮਨੀ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਮਹਿਤਾਬ ਨੇ ਕਿਹਾ ਕਿ ਈਡੀ ਨੇ ਆਪਣੀ ਜਾਂਚ ਵਿੱਚ ਇੱਕ-ਇੱਕ ਕਰੋੜ ਦੇ 2 ਲਿਮਟ ਖਾਤੇ ਨਹੀਂ ਲਏ। ਉਸ ਦੀ ਜੱਦੀ ਜ਼ਮੀਨ ’ਤੇ ਖੇਤੀ ਕਰਨ ਦਾ ਠੇਕਾ ਵੀ ਸਹੀ ਹਿਸਾਬ ਨਹੀਂ ਲਾਇਆ ਗਿਆ।

ਸੁਖਪਾਲ ਖਹਿਰਾ ਪਟਿਆਲਾ ਜੇਲ੍ਹ ਵਿੱਚ ਬੰਦ ਹਨ

ਖਹਿਰਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਈਡੀ ਨੇ 7 ਦਿਨਾਂ ਦੀ ਰਿਮਾਂਡ ਹਾਸਲ ਕਰ ਲਈ ਸੀ । ਇਸ ਤੋਂ ਬਾਅਦ ਉਸ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਇੱਥੇ ਹੋਰ ਰਿਮਾਂਡ ਦੀ ਮੰਗ ਕਰ ਰਹੀ ਸੀ ਪਰ ਅਦਾਲਤ ਨੇ ਖਹਿਰਾ ਨੂੰ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ, ਹਾਲਾਂਕਿ ਇਸ ਮਾਮਲੇ ਵਿੱਚ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।