ਚੰਡੀਗੜ੍ਹ 01 ਅਗਸਤ 2022: ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ‘ਆਪ’ ਸਰਕਾਰ ਨੂੰ ਇੱਕ ਵਾਰ ਫਿਰ ਘੇਰਿਆ | ਸੁਖਪਾਲ ਸਿੰਘ ਖਹਿਰਾ ਟਵੀਟ ਕਰਦਿਆਂ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ |
ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਅਧੀਨ ਆਉਂਦੀ ਫਗਵਾੜਾ ਦੇ ਹਰਦਾਸਪੁਰਾ ਦੀ ਪੰਚਾਇਤੀ ਜ਼ਮੀਨ ਨੂੰ ਛੁਡਵਾਉਣ।
ਇਸਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੇ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਸਿਰਫ਼ ਸਿਆਸੀ ਵਿਰੋਧੀਆਂ ਤੱਕ ਹੀ ਸੀਮਤ ਹੈ | ਜਿਕਰਯੋਗ ਹੈ ਕਿ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਹਨ, ਜੋ ਕਿ ਹੁਣੇ ਰਾਜ ਸਭਾ ਮੈਂਬਰ ਬਣੇ ਹਨ। ਖਹਿਰਾ ਨੇ ਕਿਹਾ ਹੈ ਕਿ ਹੁਣ ਵੇਖਣਾ ਇਹ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਰਾਜ ਸਭਾ ਮੈਂਬਰ ਖ਼ਿਲਾਫ਼ ਕਾਰਵਾਈ ਕਰਨਗੇ ਜਾਂ ਸਿਰਫ ਮੂਕ ਦਰਸ਼ਕ ਬਣ ਕੇ ਵੇਖਦੇ ਰਹਿਣਗੇ।
I’m told Sarpanch of V.Hardaspura (Phagwara) is being pressured by @AamAadmiParty Mp Ashok Mittal not to file a case in the court of DDPO! Is the drive of dispossession of Panchayat land of @BhagwantMann only limited to his political opponents like @SimranjitSADA & others?-khaira https://t.co/NAPs6TUK2w pic.twitter.com/tHEzFFeM5q
— Sukhpal Singh Khaira (@SukhpalKhaira) August 1, 2022