ਮੋਹਾਲੀ 2 ਦਸੰਬਰ 2021 : ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭੁਲੱਥ ਦੇ ਸਾਬਕਾ ਐਮ.ਐਲ.ਏ. ਸੁਖਪਾਲ ਸਿੰਘ ਖਹਿਰਾ ਦਾ 14 ਦਿਨਾ ਜੁਡੀਸ਼ੀਅਲ ਰਿਮਾਂਡ ਖਤਮ ਹੋ ਚੁੱਕਾ ਹੈ ਜਿਸ ਦੇ ਚਲਦਿਆਂ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਪ੍ਰੰਤੂ ਖਹਿਰਾ ਦੇ ਪਰਿਵਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਕੇਸ ਨੂੰ ਚੁਣੌਤੀ ਦਿੱਤੀ ਗਈ ਹੈ ਜਿਸਦੀ ਅੱਜ 2 ਦਸੰਬਰ ਨੂੰ ਪਹਿਲੀ ਸੁਣਵਾਈ ਹੋਣੀ ਹੈ। ਇਸ ਗੱਲ ਦੀ ਪੁਸ਼ਟੀ ਖਹਿਰਾ ਦੇ ਸਪੁੱਤਰ ਮਹਿਤਾਬ ਖਹਿਰਾ ਨੇ ਕੀਤੀ ਹੈ।
ਨਵੰਬਰ 23, 2024 7:16 ਪੂਃ ਦੁਃ