Sukhpal Khaira

ਮੋਹਾਲੀ ਵਿਖੇ FIR ਹੋਣ ਖਿਲਾਫ਼ ਆਮ ਆਦਮੀ ਪਾਰਟੀ ‘ਤੇ ਭੜਕੇ ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ 08 ਸਤੰਬਰ 2022: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਖ਼ਿਲਾਫ ਸੋਸ਼ਲ ਮੀਡੀਆ ਉਤੇ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਝੂਠਾ ਪੱਤਰ ਸ਼ੇਅਰ ਸੰਬੰਧੀ ਮੋਹਾਲੀ ਪੁਲਿਸ ਨੇ ਐੱਫ.ਆਈ.ਆਰ ਦਰਜ ਕੀਤੀ ਗਈ ਸੀ | ‘ਆਪ’ ਦੀ ਜ਼ਿਲ੍ਹਾ ਇੰਚਾਰਜ ਪ੍ਰਭਜੋਤ ਕੌਰ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ |

ਇਸ ਮਾਮਲੇ ਨੂੰ ਲੈ ਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਅੱਜ ਕਾਂਗਰਸ ਭਵਨ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਮੋਹਾਲੀ ਵਿੱਚ ਇਹ ਝੂਠੀ ਐੱਫ.ਆਈ.ਆਰ ਦਰਜ ਕੀਤੀ ਹੈ ਅਤੇ ਇਸ ਐੱਫ.ਆਈ.ਆਰ ਦਾ ਸਾਡੇ ‘ਤੇ ਕੋਈ ਅਸਰ ਨਹੀਂ ਹੈ।

ਇਸਦੇ ਨਾਲ ਹੀ ਸੁਖਪਾਲ ਖਹਿਰਾ (Sukhpal Singh Khaira) ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਸਤਖਤ ਵਾਲੀ ਪੋਸਟ ‘ਆਪ’ ਦੇ ਸੋਸ਼ਲ ਮੀਡੀਆ ਮੈਨੇਜਰ ਅੰਕਿਤ ਸਕਸੈਨਾ ਨੇ ਅਪਲੋਡ ਕੀਤੀ ਸੀ। ਜਿਸ ਨੂੰ ਅਸੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅੱਗੇ ਸਾਂਝਾ ਕੀਤਾ ਹੈ। ਖਹਿਰਾ ਨੇ ਅੱਗੇ ਕਿਹਾ ਕਿ ਮੈਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਬਦਲਦੇ ਸਮੇਂ ਦਾ ਪਤਾ ਨਹੀਂ ਚੱਲਦਾ ਜੋ ਪੁਲਿਸ ਵਾਲੇ ਅੱਜ ਸਾਡੇ ‘ਤੇ ਕੇਸ ਦਰਜ ਕਰ ਰਹੇ ਹਨ, ਉਨ੍ਹਾਂ ਨੂੰ ਬਾਅਦ ਵਿਚ ਸਾਨੂੰ ਜਵਾਬ ਵੀ ਦੇਣਾ ਪਵੇਗਾ।

ਪ੍ਰੈੱਸ ਕਾਨਫਰੰਸ ‘ਚ ਖਹਿਰਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। SYL ਦੇ ਮੁੱਦੇ ‘ਤੇ ਖਹਿਰਾ ਨੇ ਕਿਹਾ ਕਿ ਪਾਣੀ ਪੰਜਾਬ ਦੀ ਤਕਦੀਰ ਹੈ। ਪਾਣੀ ਤੋਂ ਬਿਨਾਂ ਪੰਜਾਬ ਦੇ ਕਿਸਾਨ ਦਾ ਕੋਈ ਭਵਿੱਖ ਨਹੀਂ ਹੈ |

Scroll to Top