Site icon TheUnmute.com

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ‘ਚ ਮੌਤ

Sukhpreet Kaur

ਚੰਡੀਗੜ੍ਹ 12 ਸਤੰਬਰ 2022: ਪਾਕਿਸਤਾਨ ਦੀ ਜੇਲ੍ਹ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਅੱਜ ਅੰਮ੍ਰਿਤਸਰ ਦੇ ਖਜ਼ਾਨਾ ਚੌਂਕ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸੁਖਪ੍ਰੀਤ ਕੌਰ ਆਪਣੀ ਧੀ ਨੂੰ ਮਿਲਣ ਲਈ ਮੋਟਰਸਾਈਕਲ ‘ਤੇ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ।

ਇਸੇ ਦੌਰਾਨ ਮੋਟਰਸਾਈਕਲ ਸੜਕ ਹਾਦਸੇ ਆ ਸ਼ਿਕਾਰ ਹੋ ਗਈ, ਸੁਖਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈ | ਜਿਸਤੋਂ ਤੁਰੰਤ ਬਾਅਦ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉੱਥੇ ਉਨ੍ਹਾਂ ਦੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |

Exit mobile version