July 7, 2024 6:06 pm
Sukhwinder Singh Sukhu

ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ

ਚੰਡੀਗੜ੍ਹ 10 ਦਸੰਬਰ 2022: ਹਿਮਾਚਲ ਪ੍ਰਦੇਸ਼ ‘ਚ ਲੰਬੇ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ ।

ਉਨ੍ਹਾਂ ਦੇ ਨਾਲ ਹੀ ਪ੍ਰਤਿਭਾ ਸਿੰਘ ਦੇ ਕੈਂਪ ਤੋਂ ਮੁਕੇਸ਼ ਅਗਨੀਹੋਤਰੀ ਨੂੰ ਉੱਪ ਮੁੱਖ ਮੰਤਰੀ ਬਣਾਇਆ ਗਿਆ ਹੈ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਦੇ ਲਈ ਕਾਂਗਰਸ ਵਿਧਾਇਕ ਦਲ ਦੇ ਆਗੂ ਸੁਖਵਿੰਦਰ ਸੁੱਖੂ ਰਾਜਪਾਲ ਨੂੰ ਮਿਲ ਕੇ ਸਮਾਂ ਮੰਗਣਗੇ।

ਹਿਮਾਚਲ ‘ਚ 8 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਨੂੰ ਲੈ ਕੇ ਹੰਗਾਮਾ ਮਚ ਗਿਆ ਸੀ। ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਵੀ 40 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕਰ ਰਹੀ ਸੀ। ਹਾਲਾਂਕਿ ਸੁਖਵਿੰਦਰ ਸਿੰਘ ਸੁੱਖੂ ਵਿਧਾਇਕਾਂ ਤੋਂ ਓਪੀਨੀਅਨ ਪੋਲ ਲੈ ਕੇ ਇਸ ਦੌੜ ਵਿੱਚ ਅੱਗੇ ਨਿਕਲ ਗਏ ਹਨ। ਸੂਤਰਾਂ ਮੁਤਾਬਕ ਸੁੱਖੂ ਨੂੰ ਗਾਂਧੀ ਪਰਿਵਾਰ ਦੇ ਨੇੜੇ ਹੋਣ ਦਾ ਫਾਇਦਾ ਮਿਲਿਆ ਹੈ।

ਇਸਨ ਮੌਕੇ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਸੋਨੀਆ ਗਾਂਧੀ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦੀ ਹਾਂ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨਾ ਮੇਰੀ ਜ਼ਿੰਮੇਵਾਰੀ ਹੈ। ਅਸੀਂ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਹੈ |