Site icon TheUnmute.com

ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਲੈ ਕੇ ਆਈ ਵੱਡੀ ਖਬਰ, ਹਾਈਕੋਰਟ ਤੋਂ ਮਿਲੀ ਇਹ ਰਾਹਤ

Sumedh Saini

ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ (Sumedh Singh Saini) ਨੂੰ ਪਿਛਲੇ ਸਾਲ 10 ਸਤੰਬਰ ਨੂੰ ਵੱਡੀ ਰਾਹਤ ਦਿੰਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਕਿਸੇ ਵੀ ਹਾਲਤ ‘ਚ ਗ੍ਰਿਫ਼ਤਾਰੀ ’ਤੇ ਪਾਬੰਦੀ ਲਾਉਣ ਵਾਲੇ ਹੁਕਮਾਂ ਨੂੰ ਹੁਣ 20 ਅਪਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਜਸਟਿਸ ਅਰਵਿੰਦ ਸਾਂਗਵਾਨ ਨੇ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ। ਸੈਣੀ ਨੇ ਪਿਛਲੇ ਸਾਲ ਹਾਈਕੋਰਟ (High Court) ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣਾ ਚਾਹੁੰਦੀ ਹੈ ਅਤੇ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਚੁੱਕਣ ਲਈ ਕੀਤਾ ਜਾ ਰਿਹਾ ਹੈ।

ਇਸ ਸਭ ਲਈ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ, ਜਿਸ ‘ਤੇ ਹਾਈਕੋਰਟ (High Court) ਨੇ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ।

ਇਸ ਦੇ ਨਾਲ ਹੀ ਹਾਈਕੋਰਟ (High Court) ਨੇ ਉਸ ਵਿਰੁੱਧ ਦਰਜ ਸਾਰੀਆਂ ਐਫ.ਆਈ.ਆਰ. ‘ਤੇ ਅਗਲੀ ਜਾਂਚ ਅਤੇ ਕਾਰਵਾਈ ‘ਤੇ ਵੀ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸੈਣੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਲਈ ਪਹਿਲਾਂ ਅਦਾਲਤ ਦੀ ਮਨਜ਼ੂਰੀ ਲੈਣੀ ਪਵੇਗੀ।

Exit mobile version