June 28, 2024 11:08 am
Sumedh Saini

ਕੋਟਕਪੁੂਰਾ ਗੋਲੀਕਾਂਡ ਮਾਮਲੇ ‘ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਸੁਮੇਧ ਸੈਣੀ

ਚੰਡੀਗੜ੍ਹ 03 ਅਗਸਤ 2022: ਸਾਲ 2015 ਦੇ ਕੋਟਕਪੁੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ(ਐਸਆਈਟੀ) ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਤੋਂ ਪੁੱਛਗਿੱਛ ਕਰੇਗੀ। ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ।

ਜਿਕਰਯੋਗ ਹੈ ਕਿ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਉਸ ਸਮੇਂ ਸੁਮੇਧ ਸੈਣੀ ਪੰਜਾਬ ਦੇ ਡੀਜੀਪੀ ਸਨ।ਜਾਣਕਾਰੀ ਲਈ ਦੱਸ ਦਈਏ ਕਿ ਸੁਮੇਧ ਸੈਣੀ (Sumedh Saini) ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।