ਚੰਡੀਗੜ੍ਹ, 22 ਅਪ੍ਰੈਲ 2025: ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਆਉਣ ਵਾਲੇ ਅਗਲੇ 24-48 ਘੰਟਿਆਂ ‘ਚ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਗੁਜਰਾਤ ‘ਚ ਮੌਸਮ ਬਦਲ ਰਿਹਾ ਅਤੇ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵੱਧ ਸਕਦਾ ਹੈ |
ਇਸਦੇ ਨਾਲ ਹੀ ਦਿੱਲੀ,ਰਾਜਸਥਾਨ, ਹਰਿਆਣਾ, ਬਿਹਾਰ, ਉੜੀਸਾ, ਝਾਰਖੰਡ ਅਤੇ ਉੱਤਰ ਪ੍ਰਦੇਸ਼ ‘ਚ ਅੱਤ ਦੀ ਗਰਮੀ ਦੀ ਲਹਿਰ ਦੇਖੀ ਜਾ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਲੋਕ ਗਰਮ ਮੌਸਮ ਕਾਰਨ 11 ਵਜੇ ਤੋਂ ਬਾਅਦ ਆਪਣੇ ਘਰਾਂ ਤੋਂ ਬਾਹਰ ਜਾਣ ਤੋਂ ਪਰਹੇਜ਼ ਕਰਨ ਲੱਗ ਪਏ ਹਨ।
ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 40 ਅਤੇ 24 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਇਸਦੇ ਨਾਲ ਹੀ ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ਦੇ ਗੁਆਂਢੀ ਸੂਬੇ ਜੰਮੂ-ਕਸ਼ਮੀਰ, ਲੱਦਾਖ ‘ਚ ਮੀਂਹ ਦੇ ਨਾਲ-ਨਾਲ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਨਾ ਦੀ ਸੰਭਾਵਨਾ ਹੈ। ਅੱਜ ਪੱਛਮੀ ਹਿਮਾਲਿਆਈ ਖੇਤਰ ‘ਚ ਗੜੇਮਾਰੀ ਵੀ ਹੋ ਸਕਦੀ ਹੈ, ਜਿਸ ਨਾਲ ਮੌਸਮ ਠੰਡਾ ਹੋ ਜਾਵੇ |
ਭਾਰਤੀ ਮੌਸਮ ਵਿਭਾਗ ਇਹ ਐਲਾਨ ਉਦੋਂ ਕਰਦਾ ਹੈ ਜਦੋਂ ਮੈਦਾਨੀ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ ਘੱਟੋ-ਘੱਟ 40 ਡਿਗਰੀ ਸੈਲਸੀਅਸ, ਤੱਟਵਰਤੀ ਇਲਾਕਿਆਂ ‘ਚ 37 ਡਿਗਰੀ ਸੈਲਸੀਅਸ ਅਤੇ ਪਹਾੜੀ ਇਲਾਕਿਆਂ ‘ਚ 30 ਡਿਗਰੀ ਸੈਲਸੀਅਸ ਹੁੰਦਾ ਹੈ ਅਤੇ ਤਾਪਮਾਨ ਆਮ ਨਾਲੋਂ 4.5 ਤੋਂ 6.4 ਡਿਗਰੀ ਸੈਲਸੀਅਸ ਵੱਧ ਹੁੰਦਾ ਹੈ।
ਦੂਜੇ ਪਾਸੇ ਜੰਮੂ ਅਤੇ ਕਸ਼ਮੀਰ ‘ਚ ਭਾਰੀ ਮੀਂਹ ਕਾਰਨ ਪੂਰੇ ਖੇਤਰ ‘ਚ ਭਿਆਨਕ ਹੜ੍ਹ ਆ ਗਏ , ਜਿਸ ਕਾਰਨ ਕਾਫ਼ੀ ਤਬਾਹੀ ਹੋਈ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਸੜਕਾਂ ਨਦੀਆਂ ‘ਚ ਬਦਲ ਗਈਆਂ ਹਨ ਅਤੇ ਕਈ ਘਰ ਤਬਾਹ ਹੋ ਗਏ ਹਨ। ਹਾਲਾਂਕਿ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ, ਪਰ ਪ੍ਰਭਾਵਿਤ ਇਲਾਕਿਆਂ ‘ਚ ਮੌਸਮ ਦੇ ਹਾਲਾਤ ਵਿੱਚ ਥੋੜ੍ਹਾ ਜਿਹਾ ਸੁਧਾਰ ਹੋਇਆ ਹੈ।
Read More: ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ