July 7, 2024 2:13 pm

ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ, 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਦਿੱਲੀ 26 ਜੁਲਾਈ 2023 (ਦਵਿੰਦਰ ਸਿੰਘ): ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਖ਼ਿਲਾਫ਼  ਨੋਟਿਸ ਲੈਂਦਿਆਂ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਦਿੱਲੀ ਰਾਊਸ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਦੇ ਸੰਬੰਧ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਅਤੇ ਸਮੁੱਚੇ ਸਿੱਖ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖੇਗਾ।

ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਪ੍ਰਧਾਨ ਅਤੇ ਸਕੱਤਰ ਨੇ ਕਿਹਾ ਕਿ ਜਗਦੀਸ਼ ਟਾਈਟਲਰ ਤੇ ਕੋਰਟ ਵਲੋਂ 147 , 148 , 109 , 153A , 188 , 427 , 295 , ਅਤੇ 302 ਵਰਗੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁੱਲ ਬੰਗਸ਼ ਮਾਮਲੇ ਵਿੱਚ ਪਹਿਲਾਂ ਸੀ ਬੀ ਆਈ ਵਲੋਂ ਕੇਸ ਬੰਦ ਕਰ ਦਿੱਤਾ ਗਿਆ ਸੀ। ਹੁਣ ਇਸ ਕੇਸ ਵਿੱਚ ਦਿੱਲੀ ਦੀ ਰਾਉਜ ਅਵੇਨਿਊ ਕੋਰਟ ਵਲੋਂ 5 ਅਗਸਤ ਨੂੰ ਜਗਦੀਸ਼ ਟਾਈਟਲਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ