ਦੋਹਰੇ ਸੰਵਿਧਾਨ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ, 28 ਨੂੰ ਹੋਵੇਗੀ ਪੇਸ਼ੀ

ਚੰਡੀਗੜ੍ਹ ; ਹੁਸ਼ਿਆਰਪੁਰ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤੇ ਹਨ, ਇਹ ਸੰਮਨ ਦੋਹਰੇ ਸੰਵਿਧਾਨ ਨੂੰ ਲੈ ਕੇ ਜਾਰੀ ਕੀਤੇ ਹਨ, ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ, ਦੱਸਦਈਏ ਕਿ ਇਸ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਤੇ ਦਲਜੀਤ ਚੀਮਾ ਵੀ ਅਦਲ ਵਿਚ ਪੇਸ਼ ਹੋ ਚੁੱਕੇ ਹਨ,
ਦੱਸਦਈਏ ਕਿ ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਕੇਸ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ’ਚ ਬਲਵੰਤ ਸਿੰਘ ਖੇੜਾ ਨਾਮੀ ਇਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਬਲਵੰਤ ਸਿੰਘ ਖੇੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਅਦਾਲਤ ਵਿਚ ਪਟੀਸ਼ਨ ਪਾਈ ਗਈ ਸੀ।
ਇਹ ਮਾਮਲਾ ਅਕਾਲੀ ਦਲ ਦੇ ਦੋ ਅਲੱਗ ਅਲੱਗ ਪਾਰਟੀ ਸੰਵਿਧਾਨਾਂ ਨਾਲ ਸੰਬੰਧਿਤ ਹੈ, 2019 ਵਿਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰ ਕੇ ਪੇਸ਼ ਹੋਣ ਦੇ ਹੁਕਮ ਦਿਤੇ ਸਨ, ਪਾਰਟੀ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਚੀਮਾ ਪਹਿਲਾ ਹੀ ਜਮਾਨਤ ਤੇ ਬਾਹਰ ਹਨ ਤੇ ਹਾਈਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾ ਹੀ ਇਸ ਕੈਸੇ ਵਿਚ ਛੂਟ ਦਿਤੀ ਹੋਈ ਹੈ,

Scroll to Top