Site icon TheUnmute.com

ਜਗਦੀਸ਼ ਟਾਈਟਲਰ ਖ਼ਿਲਾਫ਼ 21 ਜੁਲਾਈ ਨੂੰ ਜਾਰੀ ਹੋਣਗੇ ਸੰਮਨ: ਕਾਲਕਾ, ਕਾਹਲੋਂ

Jagdish Tytler

ਨਵੀਂ ਦਿੱਲੀ, 19 ਜੁਲਾਈ, 2023 (ਦਵਿੰਦਰ ਸਿੰਘ): ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਦੇ ਖ਼ਿਲਾਫ਼ ਚੱਲ ਰਹੇ ਕੇਸ ਵਿਚ 21 ਜੁਲਾਈ ਨੂੰ ਉਸਦੇ ਖ਼ਿਲਾਫ਼ ਸੰਮਨ ਜਾਰੀ ਕੀਤੇ ਜਾਣਗੇ।

ਅੱਜ ਅਦਾਲਤੀ ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਦੁਪਹਿਰ ਢਾਈ ਵਜੇ ਕੇਸ ਦੀ ਸੁਣਵਾਈ ਹੋਈ ਜਿਸ ਦੌਰਾਨ ਸੀ.ਬੀ.ਆਈ ਕੇਸ ਵਿਚ ਲਗਾਈ ਧਾਰਾ-188 ਆਈ.ਪੀ.ਸੀ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਦੀ ਸ਼ਿਕਾਇਤ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਸੀ.ਬੀ.ਆਈ ਦੇ ਵਕੀਲ ਨੂੰ 21 ਤਾਰੀਖ਼ ਨੂੰ ਸ਼ਿਕਾਇਤ ਦੀ ਕਾਪੀ ਲਿਆਉਣ ਲਈ ਆਖਿਆ ਹੈ।
ਉਹਨਾਂ ਕਿਹਾ ਕਿ ਜਿਸ ਤਰੀਕੇ ਜੱਜ ਵੱਲੋਂ ਕੇਸ ਦੀ ਤਿਆਰੀ ਕੀਤੀ ਗਈ ਹੈ, ਉਸ ਤੋਂ ਅਜਿਹਾ ਸਪੱਸ਼ਟ ਲੱਗ ਰਿਹਾ ਹੈ ਕਿ ਜਗਦੀਸ਼ ਟਾਈਟਲਰ ਛੇਤੀ ਹੀ ਸਲਾਖਾਂ ਪਿੱਛੇ ਹੋਵੇਗਾ।

Exit mobile version