July 2, 2024 10:13 pm

ਰਿਸ਼ਵਤ ਦੇਣ ਦੇ ਮਾਮਲੇ ‘ਚ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਸੁਣਵਾਈ 21 ਦਸੰਬਰ ਤੱਕ ਮੁਲਤਵੀ

ਚੰਡੀਗੜ੍ਹ 15 ਦਸੰਬਰ 2022: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁੜ ਮੁਲਤਵੀ ਕਰ ਦਿੱਤੀ ਹੈ |

ਜਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਅਤੇ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਅਦਾਲਤ ਵਿੱਚ ਦਾਇਰ ਕੀਤੇ ਚਲਾਨ ਬਾਰੇ ਵੀ ਜਾਣਕਾਰੀ ਮੰਗੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਹੋਵੇਗੀ।